ਸ਼ਰਧਾਲੂਆਂ ਨਾਲ ਇਕਾਂਤਵਾਸ ਵਿੱਚ ਕੈਪਟਨ ਸਰਕਾਰ ਦੇ ਵਤੀਰੇ ਤੇ ਲੌਂਗੋਵਾਲ ਦੀ ਸਖਤ ਪ੍ਰਤੀਕਿਰਿਆ

TeamGlobalPunjab
1 Min Read

ਚੰਡੀਗੜ੍ਹ  : ਸੂਬੇ ਵਿੱਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂ ਵੱਡੀ ਗਿਣਤੀ ਵਿੱਚ ਕੋਰੋਨਾ ਦੀ ਗ੍ਰਿਫਤ ਵਿੱਚ ਆ ਗਏ ਹਨ । ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਇਜਾਫਾ ਹੋਇਆ ਹੈ ।ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ ।

ਰਿਪੋਰਟਾਂ ਮੁਤਾਬਕ ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵਲੋਂ ਨਾਂਦੇੜ ਸਾਹਿਬ ਤੋਂ ਆਈ ਸਿੱਖ ਸੰਗਤ ਨਾਲ ਇਸ ਕਦਰ ਬੁਰਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਪੰਜਾਬ ਦੇ ਵਸਨੀਕ ਹੀ ਨਹੀਂ ਹਨ। ਲੌਂਗੋਵਾਲ ਨੇ ਕਿਹਾ ਕਿ ਐਸਜੀਪੀਸੀ ਨਾਲ ਸਬੰਧਤ  ਹਰ ਜਿਲੇ ਵਿੱਚ ਗੁਰਦੁਆਰਾ ਸਾਹਿਬ ਹਨ ਪਰ ਸ਼ਰਧਾਲੂਆਂ ਨੂੰ ਨਿੱਜੀ ਡੇਰਿਆਂ ਵਿੱਚ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ । ਲੌਂਗੋਵਾਲ ਅਨੁਸਾਰ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਕਿਸੇ ਵੀ ਗੁਰਦੁਆਰਾ ਸਾਹਿਬ ਨੂੰ ਇਕਾਂਤਵਾਸ ਸੈਂਟਰ ਵਜੋਂ ਵਰਤਿਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਅਜਿਹੀਆਂ ਥਾਵਾਂ ਤੇ ਇਕਾਂਤਵਾਸ ਵਿੱਚ ਰਖਿਆ ਗਿਆ ਹੈ ਜਿਥੇ ਨਾ ਹੀ ਤਾਂ ਖਾਣ ਪੀਣ ਦਾ ਪ੍ਰਬੰਧ ਹੈ ।

Share this Article
Leave a comment