ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਸੈਨੇਟਾਈਜ਼ਰ ਦਾ ਸਪਰੇਅ ਕਰਵਾਇਆ

TeamGlobalPunjab
2 Min Read

ਫਾਜ਼ਿਲਕਾ : ਕੋਵਿਡ 19 ਦੇ ਫੈਲਾਅ ਦੀ ਰੋਕਥਾਮ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਸੈਨੇਟਾਈਜ਼ ਕਰਨ ਹਿੱਤ ਵਿਸ਼ੇਸ਼ ਤੌਰ ’ਤੇ ਸਪਰੇਅ ਕਰਵਾਇਆ ਗਿਆ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਅਤੇ ਗੰਦਗੀ ਕਾਰਨ ਫੈਲਣ ਵਾਲੀ ਬਿਮਾਰੀ ਤੋਂ ਬਚਾਇਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਫ਼ਾਜ਼ਿਲਕਾ ਸ਼ਹਿਰ ’ਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡਾਂ ਵਾਈਜ਼ ਫੋਗਿੰਗ ਕਰਵਾਉਣ ਦੇ ਨਾਲ-ਨਾਲ ਸੋਡਿਅਮ ਹਾਈਪੋ ਕਲੋਰਾਈਡ ਨਾਮੀ ਦਵਾਈ ਦਾ ਛਿੜਕਾਅ ਕਰਕੇ ਘੰਟਾ-ਘਰ, ਗਊਸ਼ਾਲਾ ਰੋਡ, ਰੇਲਵੇ ਸਟੇਸ਼ਨ, ਸ਼ਾਸਤਰੀ ਚੌਂਕ ਨੂੰ ਸੈਨੇਟਾਈਜ਼ ਕੀਤਾ ਜਾ ਚੁੱਕਾ ਹੈ ਅਤੇ ਸ਼ਹਿਰ ਦੀਆਂ ਬਾਕੀ ਥਾਵਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ ਨੇ ਦੱਸਿਆ ਕਿ ਵਾਰਡ ਨੰਬਰ 1, 2 ਅਤੇ 3 ਅੰਦਰ ਫੋਗਿੰਗ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਡੋਰ ਟੂ ਡੋਰ ਜਾ ਕੇ ਕੂੜੇ ਦੀ ਕੁਲੈਕਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਘਰਾਂ ’ਚੋ ਬਾਹਰ ਨਾ ਆਉਣ। ਉਨ੍ਹਾਂ ਦੱਸਿਆ ਕਿ ਸੈਕੰਡਰੀ ਪੁਆਇੰਟਾਂ, ਮੇਨ ਸੜਕਾਂ ਅਤੇ ਪਬਲਿਕ ਥਾਵਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਕੂੜਾ ਬਾਹਰ ਨਾ ਸੁੱਟ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅੱਲਗ ਕਰ ਕੇ ਦਿੱਤਾ ਜਾਵੇ ਤਾਂ ਜੋ ਕੂੜੇ ਨੂੰ ਸੈਗਰੀਗੇਟ ਕੀਤਾ ਜਾ ਸਕੇ।

Share this Article
Leave a comment