ਫਤਹਿਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਯਾਦ ਵਿੱਚ ਅੱਜ ਸਥਾਨਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ।
ਇਨ੍ਹਾਂ ਪਵਿੱਤਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਫਤਹਿਗੜ੍ਹ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕਰਕੇ ਕੀਤੀ।
ਦੱਸ ਦਈਏ ਕਿ ਉਂਝ ਭਾਵੇਂ ਪੰਜਾਬ ਵਿੱਚ ਠੰਢ ਨੇ ਵੱਟ ਕੱਢ ਦਿੱਤੇ ਹਨ ਪਰ ਫਿਰ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਹੀਦੀ ਸਮਾਗਮਾਂ ‘ਤੇ ਹਾਜ਼ਰੀ ਲਗਵਾਉਣ ਲਈ ਪਹੁੰਚ ਰਹੀਆਂ ਹਨ