ਨਵਾਂਸ਼ਹਿਰ: ਬੀਤੀ ਦੇਰ ਰਾਤ ਦੋ ਹੋਰ ਕੋਵਿਡ ਮਰੀਜ਼ਾਂ ਦੇ ਆਈਸੋਲੇਸ਼ਨ ਸਮਾਂ ਪੂਰਾ ਕਰਨ ਬਾਅਦ ਕਰਵਾਏ ਟੈਸਟ ਲਗਾਤਾਰ ਦੂਸਰੀ ਵਾਰ ਨੈਗੇਟਿਵ ਆਉਣ ਨਾਲ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਵੱਡੀ ਰਾਹਤ ਮਿਲੀ ਹੈ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਇਨ੍ਹਾਂ ਦੋ ਮਰੀਜ਼ਾਂ ਦੇ ਤੰਦਰੁਸਤ ਹੋਣ ਬਾਅਦ, ਜ਼ਿਲ੍ਹੇ ’ਚ ਹੁਣ ਤੱਕ ਤੰਦਰੁਸਤ ਹੋਏ ਕੋਵਿਡ ਪੀੜਤਾਂ ਦੀ ਗਿਣਤੀ 15 ਹੋ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਈਸੋਲੇਸ਼ਨ ’ਚ ਰਹਿੰਦੇ ਬਾਕੀ 3 ਮਰੀਜ਼ ਵੀ ਜਲਦ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤਣਗੇ।
ਜ਼ਿਕਰਯੋਗ ਹੈ ਕਿ ਜਿਨ੍ਹਾਂ ਦੋਵਾਂ ਮਰੀਜ਼ਾਂ ਦੇ ਦੇਰ ਰਾਤ ਟੈਸਟ ਨੈਗੇਟਿਵ ਆਏ ਹਨ, ਉਨ੍ਹਾਂ ਦਾ ਸਬੰਧ ਸਵਰਗੀ ਬਲਦੇਵ ਸਿੰਘ ਪਠਲਾਵਾ ਦੇ ਪਰਿਵਾਰ ਨਾਲ ਹੈ।