ਸ਼ਿਲੌਂਗ ‘ਚ ਰਹਿੰਦੇ ਸਿੱਖਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਅਤੇ ਮੰਦਭਾਗਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

TeamGlobalPunjab
1 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੇਘਾਲਿਆ ਸਰਕਾਰ ਦੇ ਸ਼ਿਲੌਂਗ ਵਿੱਚ ਰਹਿੰਦੇ ਸਿੱਖਾਂ ਕੋਲੋਂ ਘਰ ਖਾਲੀ ਕਰਵਾਉਣ ਵਾਲੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਮੇਘਾਲਿਆ ਸਰਕਾਰ ਦੇ ਇਸ ਕਾਰੇ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵੀ ਇਸ ਉਜਾੜੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਿਲੌਂਗ ਵਿੱਚ ਇਹ ਸਿੱਖ ਪਰਿਵਾਰ ਕਈ ਦਹਾਕਿਆਂ ਤੋਂ ਰਹਿ ਰਹੇ ਹਨ। ਉਨ੍ਹਾਂ ਨੂੰ ਉੱਥੋਂ ਬਾਹਰ ਕੱਢਿਆ ਜਾਣਾ ਗੈਰ-ਸੰਵਿਧਾਨਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਵੇ ਅਤੇ ਮੇਘਾਲਿਆ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾਵੇ ਤਾਂ ਜੋ ਸਿੱਖ ਉੱਥੇ ਸੁਖਾਲੇ ਅਤੇ ਸ਼ਾਂਤਮਈ ਢੰਗ ਨਾਲ ਰਹਿ ਸਕਣ। ਉਨ੍ਹਾਂ ਕਿਹਾ ਕਿ ਇਹ ਸਿੱਖ 150 ਸਾਲ ਤੋਂ ਇਥੇ ਰਹਿ ਰਹੇ ਹਨ ਅਤੇ ਇਨ੍ਹਾਂ ਨੂੰ ਸ਼ਿਲੌਂਗ ਵਿਚੋਂ ਉਜਾੜਨਾ ਗ਼ੈਰ-ਸੰਵਿਧਾਨਕ ਹੈ।

Share this Article
Leave a comment