ਸ਼ੀਅਰ ਨੇ ਵੀ ਕਾਮਾਗਾਟਾਮਾਰੂ ਘਟਨਾ ਦੀ ਵਰ੍ਹੇਗੰਢ ਮੌਕੇ ਦਿੱਤਾ ਬਿਆਨ

TeamGlobalPunjab
2 Min Read

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਵੱਲੋਂ ਵੀ ਕਾਮਾਗਾਟਾਮਾਰੂ ਘਟਨਾ ਦੀ ਵਰ੍ਹੇਗੰਢ ਮੌਕੇ ਬਿਆਨ ਦਿੱਤਾ ਗਿਆ। ਉਹਨਾਂ ਕਿਹਾ ਕਿ ਕੈਨੇਡਾ ਨੇ ਇਸ ਡਾਰਕ ਹਿਸਟਰੀ ਦੇ ਚੈਪਟਰ ਤੋਂ ਸਿੱਖ ਕੇ ਉਸਦੇ ਬਾਅਦ ਬਹੁਤ ਕੁੱਝ ਚੰਗਾ ਕੀਤਾ। ਸ਼ੀਅਰ ਨੇ ਕਿਹਾ ਕਿ ਅੱਜ ਮਿਲੀਅਨਜ਼ ਸਾਊਥ ਏਸ਼ੀਅਨ ਲੋਕ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਕੋਵਿਡ-19 ਦੀ ਇਸ ਮਹਾਂਮਾਰੀ ਦੌਰਾਨ ਗੁਰੂਘਰਾਂ ਦੇ ਦਰਵਾਜੇ ਲੋੜਵੰਦਾਂ ਲਈ ਖੁੱਲ੍ਹੇ ਹਨ ਅਤੇ ਲੰਗਰ ਸਮੇਤ ਹੈਲਥ ਕੇਅਰ ਵਰਕਰਾਂ ਨੂੰ ਜ਼ਰੂਰੀ ਸਮਾਨ ਡੁਨੇਟ ਕੀਤਾ ਜਾ ਰਿਹਾ ਹੈ। ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ।[1] ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ ‘ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।

Share this Article
Leave a comment