ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਕਰਕੇ ਪਾਰਟੀ ਵਿੱਚੋਂ ਕੀਤਾ ਖਾਰਜ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਅਤੇ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਬੁਲਾਰੇ ਸ: ਦਵਿੰਦਰ ਸਿੰਘ ਸੋਢੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕੇ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ: ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕੇ ਸ: ਪੀਰ ਮੁਹੰਮਦ ਵੱਲੋਂ ਬੀਤੇ ਲੰਮੇ ਸਮੇਂ ਤੋਂ ਆਪ-ਹੁਦਰੀਆਂ ਕੀਤੀਆਂ ਆ ਰਹੀਆਂ ਸਨ ਅਤੇ ਪਾਰਟੀ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਭਰੋਸੇ ਵਿੱਚ ਲਏ ਬਿਨਾਂ ਬੇਲੋੜੀ ਅਤੇ ਬੇਬੁਨਿਆਦ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਇਸ ਕਰਕੇ ਸ: ਢੀਂਡਸਾ ਨੇ ਇਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ ਦੱਸਦੇ ਹੋਏ ਸ: ਪੀਰ ਮੁਹੰਮਦ ਨੂੰ ਪਾਰਟੀ ਵਿੱਚੋਂ ਖਾਰਜ ਕਰ ਦਿੱਤਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕਰਨੈਲ ਸਿੰਘ ਪੀਰ ਮੁਹੰਮਦ ਬਾਦਲ ਦਲ ਦਾ ਇਹ ਏਜੰਟ ਹੈ ਜੋ ਕੇ ਮਿਥ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਰੁੱਧ ਸਮੇਂ-ਸਮੇਂ ਤੇ ਕਾਰਵਾਈਆਂ ਕਰਦਾ ਰਿਹਾ ਹੈ | ਪਾਰਟੀ ਪ੍ਰਧਾਨ ਵੱਲੋਂ ਸਮੇ-ਸਮੇਂ ਤੇ ਕੀਤੇ ਗਏ ਫੈਸਲਿਆਂ ਵਿਰੁੱਧ ਗਤੀਵਿਧੀਆਂ ਕਰਦਾ ਰਿਹਾ ਹੈ | ਜਿਸ ਤੇ ਪਾਰਟੀ ਪ੍ਰਧਾਨ ਵੱਲੋਂ ਇਸ ਨੂੰ ਕਈ ਵਾਰ ਰੋਕਿਆ ਅਤੇ ਟੋਕਿਆ ਗਿਆ ਹੈ। ਇਸ ਸਬੰਧੀ ਸ: ਕਰਨੈਲ ਸਿੰਘ ਪੀਰ ਮੁਹੰਮਦ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇੱਕ ਵਾਰ ਮੁਆਫ਼ੀ ਵੀ ਮੰਗ ਚੁੱਕਾ ਹੈ ਅਤੇ ਹੁਣ ਇਹ ਪਾਰਟੀ ਵਿੱਚ ਫੁੱਟ ਪਵਾ ਕੇ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਰੰਗ ਬਦਲਣ ਵਿੱਚ ਗਿਰਗਿਟ ਤੋਂ ਵੀ ਦੋ ਕਦਮ ਅੱਗੇ ਹੈ। ਉਨ੍ਹਾਂ ਕਿਹਾ ਕੇ ਪੰਜਾਬ ਦੇ ਲੋਕ ਜਾਗਰੂਕ ਅਤੇ ਚੇਤੰਨ ਹਨ ਉਹ ਅਜਿਹੇ ਮੌਕਾਪ੍ਰਸਤਾਂ ਅਤੇ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ ।

Share This Article
Leave a Comment