ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਬੈਠਕ, ਕਈ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

TeamGlobalPunjab
3 Min Read

ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ।ਬੈਠਕ ਦੌਰਾਨ  ਰਵਨੀਤ ਸਿੰਘ ਬਿੱਟੂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ। ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ।

ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ। ਕਿ ਕਾਂਗਰਸ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ ਇਸ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਕਿ ਸਿੱਖ ਗੁਰਦੁਆਰਾ ਐਕਟ 1925 ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਪਾਸ ਨਹੀਂ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁਝ ਕੇ ਮਾਮਲੇ ਵਿਚ ਦਖ਼ਲ ਦੇ ਰਹੀ ਹੈ। ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਸਬੰਧੀ ਦੱਸਿਆ ਕਿ ਬੀਤੇ ਦਿਨੀਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤੇ ਜਾਣਗੇ। ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ 22 ਮਈ 1964 ਨੂੰ ਵਾਪਰੇ ਸਾਕੇ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਸਿੰਘਾਂ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ 2020 ਅਤੇ 2021 ਵਿਚ ਆਉਣ ਵਾਲੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਉਣ ਲਈ ਉੱਚ-ਤਾਕਤੀ ਸਬ-ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਕਿ ਵੱਖ-ਵੱਖ ਸ਼ਤਾਬਦੀਆਂ ਸਮੇਂ ਕੌਮਾਂਤਰੀ ਪੱਧਰ ਦੇ ਸਮਾਗਮ ਕੀਤੇ ਜਾਣਗੇ। ਇਸ ਦੀ ਰੂਪ-ਰੇਖਾ ਤੈਅ ਕਰਨ ਲਈ ਸਬ-ਕਮੇਟੀ ਕਾਰਜ ਕਰੇਗੀ ਅਤੇ ਜਲਦ ਹੀ ਸਮਾਗਮ ਆਰੰਭੇ ਜਾਣਗੇ।

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਕਿ ਜਥੇਦਾਰ ਅਵਤਾਰ ਸਿੰਘ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪ੍ਰਬੰਧਕੀ ਮਾਮਲਿਆਂ ਸਮੇਤ ਸਿੱਖ ਵਿਦਿਅਕ ਅਦਾਰਿਆਂ ਦੇ ਵਿਸਥਾਰ ਅਤੇ ਧਰਮ ਪ੍ਰਚਾਰ ਲਹਿਰ ਨੂੰ ਵੱਡਾ ਹੁਲਾਰਾ ਮਿਲਿਆ। ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਲਗਾਉਣ ਦਾ ਫੈਸਲਾ ਕੀਤਾ ਹੈ। ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪਾਸ ਕੀਤੇ ਗਏ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।

- Advertisement -

Share this Article
Leave a comment