ਚੰਡੀਗੜ੍ਹ : ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਸਵਾਲ ‘ਤੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਅੰਤਰਜਾਤੀ ਵਿਆਹ ਕਰਨ ਵਾਲੇ ਜੋੜੇ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਂਦੀ ਹੈ। ਮਾਸਟਰ ਬਲਦੇਵ ਸਿੰਘ ਦੇ ਸਪਲੀਮੈਂਟਰੀ ਸਵਾਲ ‘ਤੇ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਕੁੱਲ 3284 ਕੇਸਾਂ ਦੀ ਰਾਸ਼ੀ ਬਕਾਇਆ ਖੜੀ ਹੈ, ਜਿੰਨਾ ‘ਚੋਂ 1000 ਨੂੰ ਇਹ ਰਾਸ਼ੀ ਤੁਰੰਤ ਜਾਰੀ ਕੀਤੀ ਜਾ ਰਹੀ ਹੈ। ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਸਰਕਾਰ ਅਜਿਹੇ ਕੇਸਾਂ ਨੂੰ ਗੰਭੀਰਤਾ ਨਾਲ ਲਵੇ ਤਾਂ ਕਿ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਕੇ ਸਮਾਜ ‘ਚੋਂ ਜਾਤ-ਪਾਤ ਦਾ ਕੋਹੜ ਕੱਢਿਆ ਜਾ ਸਕੇ।