ਸਰਕਾਰ ਨੇ SKM ਦੀਆਂ ਸਾਰੀਆਂ ਮੰਨੀਆਂ ਮੰਗਾਂ ,SKM ਦੀ ਕਮੇਟੀ ਵੱਲੋਂ ਅੱਜ ਸ਼ਾਹ ਤੇ ਤੋਮਰ ਨਾਲ ਮੁਲਾਕਾਤ ਦੀ ਸੰਭਾਵਨਾ

TeamGlobalPunjab
2 Min Read

ਨਵੀਂ ਦਿੱਲੀ : ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਾਵਜੂਦ ਕਿਸਾਨਾਂ ਦੀ ਹੜਤਾਲ ਨੂੰ ਖ਼ਤਮ ਕਰਨ ਲਈ ਨਵਾਂ ਮੋੜ ਆ ਗਿਆ ਹੈ।ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਨਵੀਂ ਚਿੱਠੀ ਲਿਖ ਕੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦੇ ਦਿੱਤਾ ਹੈ। ਹੁਣ ਕਿਸੇ ਵੀ ਵੇਲੇ ਕਿਸਾਨ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਹਿਲਾਂ ਸਰਕਾਰ ਸਾਡੀਆਂ ਸਾਰੀਆਂ ਗੱਲਾਂ ਮੰਨੇ। ਇਸ ‘ਤੇ ਮਾਮਲਾ ਅਟਕਿਆ ਹੋਇਆ ਹੈ। ਉਧਰ, ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਬੁੱਧਵਾਰ ਦੁਪਹਿਰ ਨੂੰ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਹੋਣ ਜਾ ਰਹੀ ਹੈ। ਇਸ ਵਿੱਚ ਅੰਦੋਲਨ ਦੀ ਦਿਸ਼ਾ ਦੇ ਨਾਲ-ਨਾਲ ਅੰਦੋਲਨ ਨੂੰ ਖ਼ਤਮ ਕਰਨ ਜਾਂ ਅੰਦੋਲਨ ਦੀ ਪ੍ਰਕਿਰਤੀ ਬਾਰੇ ਫੈਸਲਾ ਕਰਨ ‘ਤੇ ਚਰਚਾ ਹੋਵੇਗੀ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 2 ਵਜੇ ਹੋਣੀ ਹੈ, ਜਿਸ ਵਿੱਚ ਅੰਦੋਲਨ ਵਾਪਸੀ ਨੂੰ ਲੈ ਕੇ ਫੈਸਲਾ ਹੋ ਸਕਦਾ ਹੈ। ਕਿਸਾਨ ਮੋਰਚਾ ਅੰਦੋਲਨ ਖਤਮ ਕਰਨ ਦੀ ਤਰੀਕ ਦਾ ਐਲਾਨ ਕਰ ਸਕਦਾ ਹੈ। ਕਿਸਾਨ ਲੀਡਰਾਂ ਦੀ ਦੁਪਹਿਰ ਬਾਅਦ ਮੀਟਿੰਗ ਮਗਰੋਂ ਸਭ ਸਪੱਸ਼ਟ ਹੋ ਜਾਏਗਾ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਫੋਨ ਰਾਹੀਂ ਲਗਾਤਾਰ ਸਰਕਾਰ ਦੇ ਸੰਪਰਕ ਵਿੱਚ ਹਨ।

ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਬਹੁਤੀਆਂ ਕਿਸਾਨ ਜਥੇਬੰਦੀਆਂ ਵਿੱਚ ਸਹਿਮਤੀ ਬਣੀ ਹੋਈ ਹੈ ਅਤੇ ਸਰਕਾਰ ਨੇ ਸਾਡੀਆਂ ਬਹੁਤੀਆਂ ਮੰਗਾਂ ਮੰਨ ਲਈਆਂ ਹਨ। ਫੈਸਲੇ ਦਾ ਅਧਿਕਾਰਤ ਐਲਾਨ ਬੁੱਧਵਾਰ ਦੀ ਬੈਠਕ ਤੋਂ ਬਾਅਦ ਕੀਤਾ ਜਾ ਸਕਦਾ ਹੈ। SKM ਨਾਲ ਜੁੜੇ ਇੱਕ ਹੋਰ ਕਿਸਾਨ ਆਗੂ ਨੇ ਵੀ ਕਿਹਾ ਕਿ ਅੰਦੋਲਨ ਬੁੱਧਵਾਰ ਨੂੰ ਖ਼ਤਮ ਹੋਣ ਦੀ ਸੰਭਾਵਨਾ ਹੈ।

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਅਤੇ ਨਰਿੰਦਰ ਸਿੰਘ ਤੋਮਰ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਖੇਤੀਬਾੜੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ ‘ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਕਿਸਾਨ ਆਗੂ ਨੇ ਦਿੱਤੀ। ਅੰਦੋਲਨ ਦੀ ਅਗਵਾਈ ਕਰ ਰਹੀ ਐੱਸਕੇਐੱਮ ਦੀ ਬਾਅਦ ਦੁਪਹਿਰ 2 ਵਜੇ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਦੋਵਾਂ ਮੰਤਰੀਆਂ ਨਾਲ ਸੰਭਾਵਿਤ ਚਰਚਾ ਹੋਵੇਗੀ।

- Advertisement -

Share this Article
Leave a comment