ਸਰਹੱਦ ‘ਤੇ ਤਣਾਅ ਕਾਰਨ ਚੰਡੀਗੜ੍ਹ, ਅੰਮ੍ਰਿਤਸਰ ਤੇ ਪਠਾਨਕੋਟ ਏਅਰਪੋਰਟ ਦੀਆਂ ਉਡਾਣਾਂ ਰੱਦ

Global Team
1 Min Read

ਚੰਡੀਗੜ੍ਹ : ਪਿਓਕੇ ‘ਤੇ ਏਅਰ ਸਟਰਾਈਕ ਤੋਂ ਬਾਅਦ ਭਾਰਤ ਪਾਕਿਸਤਾਨ ਸਰਹੱਦ ‘ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਬੁੱਧਵਾਰ ਨੂੰ ਪਾਕਿਸਤਾਨੀ ਜੈੱਟ ਜਹਾਜ਼ਾਂ ਦੇ ਰਾਜੌਰੀ ਸੈਕਟਰ ‘ਚ ਘੁਸਪੈਠ ਤੋਂ ਬਾਅਦ ਚੰਡੀਗੜ੍ਹ ਅਤੇ ਅੰਮ੍ਰਿਤਸਰ ਏਅਰਪੋਰਟ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਚੱਪੇ ਚੱਪੇ ‘ਤੇ ਫੌਜ ਵੀ ਤਾਇਨਾਤ ਹੈ। ਪੰਜਾਬ ‘ਚ ਸਰਹੱਦ ਦੇ ਨਾਲ ਨਾਲ ਨਾਕਿਆਂ ‘ਤੇ ਪੁਲਿਸ ਦੇ ਨਾਲ ਆਰਮੀ ਦੇ ਜਵਾਨਾਂ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਲੇਹ ਤੋਂ ਭਰੀਆਂ ਜਾਣ ਵਾਲੀਆਂ ਉਡਾਣਾਂ ਨੂੰ ਵੀ ਰੱਦ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 14 ਫਰਵਰੀ ਨੂੰ ਜੰਮੂ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ‘ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਕਾਰਵਾਈ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ ਮੰਗਲਵਾਰ ਨੂੰ ਭਾਰਤੀ ਏਅਰਫੋਰਸ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਘੁਸਪੈਠ ਕਰਕੇ ਜੈਸ਼ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ‘ਚ 350 ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਸੀ।

Share This Article
Leave a Comment