ਚੰਡੀਗੜ੍ਹ: ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ‘ਚ ਕਮੇਟੀ ਨੇ ਹਾਈ ਕੋਰਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਮੁਤਾਬਕ ਜਿਸ ਥਾਂ ਉਤੇ ਘਟਨਾ ਵਾਪਰੀ ਸੀ, ਉਹ ਥਾਂ ਹਰਿਆਣਾ ‘ਚ ਹੈ। ਇਸ ਲਈ ਮੌਤ ਲਈ ਜ਼ਿੰਮੇਵਾਰ ਕੌਣ, ਇਹ ਤੈਅ ਕੀਤਾ ਜਾਣਾ ਬਾਕੀ ਹੈ। ਹਾਈਕੋਰਟ ਨੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਸੌਂਪਣ ਲਈ ਕਿਹਾ ਹੈ। ਹੋਰ ਫੋਰੈਂਸਿਕ CFL ਸੌਂਪਣ ਦੇ ਵੀ ਆਦੇਸ਼ ਦਿੱਤੇ ਹਨ।
ਦੱਸ ਦਈਏ ਕਿ ਕਿਸਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਹਰਿਆਣਾ ਪੁਲਿਸ ਨੇ ਪੰਜਾਬ ਵਿਚ ਆ ਕੇ ਕਿਸਾਨ ਉਤੇ ਗੋਲੀ ਚਲਾਈ ਸੀ। ਹੁਣ ਕਮੇਟੀ ਨੇ ਆਪਣੀ ਜਾਂਚ ਰਿਪੋਰਟ ਵਿਚ ਆਖਿਆ ਹੈ ਕਿ ਘਟਨਾ ਹਰਿਆਣਾ ਦੇ ਖੇਤਰ ਵਿਚ ਵਾਪਰੀ ਸੀ।
ਦੱਸ ਦਈਏ ਕਿ 21 ਫਰਵਰੀ ਨੂੰ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਮਾਮਲੇ ‘ਚ ਹਾਈਕੋਰਟ ਨੇ ਸੇਵਾਮੁਕਤ ਜੱਜ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ‘ਚ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ, ਜਿਸ ‘ਚ ਪੰਜਾਬ ਵੱਲੋਂ ਏ.ਡੀ.ਜੀ.ਪੀ ਪ੍ਰਬੋਧ ਬੈਨ ਅਤੇ ਏ.ਡੀ.ਜੀ.ਪੀ. ਹਰਿਆਣਾ ਵਾਲੇ ਪਾਸੇ ਤੋਂ ਸਿੰਘ ਢਿੱਲੋਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਕਮੇਟੀ ਨੂੰ ਇੱਕ ਮਹੀਨੇ ਵਿੱਚ ਜਾਂਚ ਮੁਕੰਮਲ ਕਰਕੇ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।