ਅੰਮ੍ਰਿਤਸਰ: 6 ਜੂਨ 1984 ਨੂੰ ਦਰਬਾਰ ਸਾਹਿਬ ਕੰਪਲੈਕਸ ਉੱਪਰ ਹੋਈ ਫ਼ੌਜੀ ਕਾਰਵਾਈ ਨੂੰ 37 ਸਾਲ ਪੂਰੇ ਹੋ ਗਏ ਹਨ। 37ਵੀਂ ਵਰ੍ਹੇਗੰਢ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਦੌਰਾਨ ਸੰਗਤਾਂ ਦਾ ਭਾਰੀ ਇੱਕਠ ਹੋਇਆ ਹੈ।ਦੂਰ ਦੂਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ।
ਇਸੇ ਭੀੜ ਦਾ ਫਾਇਦਾ ਚੁੱਕਦਿਆਂ ਹੋਇਆਂ ਇਕ ਵਿਅਕਤੀ ਚੋਰੀ ਕਰਦਿਆਂ ਫੜਿਆ ਗਿਆ ਹੈ। ਜਿਸ ਨੂੰ ਕਿ ਉਥੇ ਮੌਜੂਦ ਸ਼ਰਧਾਲੂਆਂ ਨੇ ਕਾਬੂ ਕਰ ਲਿਆ ਅਤੇ ਇਸ ਤੋਂ ਬਾਅਦ ਚੋਰ ਨੂੰ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰ ਦਿੱਤਾ।