ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦਾ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ, (ਅਵਤਾਰ ਸਿੰਘ): ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬੂਟਾ ਸਿੰਘ ਦਾ ਸ਼ਨਿਚਰਵਾਰ ਨੂੰ ਦੇਹਾਂਤ ਹੋ ਗਿਆ। ਉਹ 86 ਸਾਲ ਦੇ ਸਨ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰੀ ਨਾਲ ਜੂਝ ਰਹੇ ਸਨ। ਪੰਜਾਬ ਦੇ ਜਿਲ੍ਹਾ ਜਲੰਧਰ ਦੇ ਪਿੰਡ ਮੁਸਤਫਾਪੁਰ ਵਿੱਚ ਪੈਦਾ ਹੋਏ ਬੂਟਾ ਸਿੰਘ ਦਾ ਜਨਮ 21 ਮਾਰਚ, 1934 ਨੂੰ ਹੋਇਆ। ਬੂਟਾ ਸਿੰਘ ਅੱਠ ਵਾਰ ਲੋਕ ਸਭਾ ਦੇ ਮੈਂਬਰ ਚੁਣੇ ਗਏ।

ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਇਕ ਧੀ ਹਨ। ਉਹ ਨਹਿਰੂ ਪਰਿਵਾਰ ਦੇ ਕਾਫੀ ਕਰੀਬੀ ਸਨ। ਬੂਟਾ ਸਿੰਘ ਨੇ ਭਾਰਤ ਸਰਕਾਰ ਦੇ ਅਹਿਮ ਅਹੁਦਿਆਂ ‘ਤੇ ਰਹਿੰਦਿਆਂ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲਵੇ ਮੰਤਰੀ, ਖੇਡ ਮੰਤਰੀ ਤੋਂ ਬਿਨਾਂ ਬਿਹਾਰ ਦੇ ਰਾਜਪਾਲ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੁਖੀ ਵੀ ਰਹੇ।

Share This Article
Leave a Comment