ਚੰਡੀਗੜ੍ਹ : ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਅਜ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ । ਸਮੁੱਚੇ ਸਿਆਸਤਦਾਨਾਂ ਵਲੋਂ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਸਾਂਝਾ ਕੀਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿਚ ਅਸੀਂ ਸਾਰੇ ਮਨਪ੍ਰੀਤ ਸਿੰਘ ਬਾਦਲ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਾਂ ਤੇ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ।”
https://www.facebook.com/189701787748828/posts/3162884300430547/
ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਦੁੱਖ ਦੀ ਘੜੀ ਵਿੱਚ ਮਨਪ੍ਰੀਤ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ । ਉਨ੍ਹਾਂ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਭਰਾ ਸ. ਗੁਰਦਾਸ ਸਿੰਘ ਜੀ ਬਾਦਲ, ਜੋ ਕਿ ਲੰਬੇ ਸਮੇਂ ਤੋਂ ਬਿਮਾਰ ਰਹਿਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਸਤਿਕਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਪਾਰਟੀ ਦਫ਼ਤਰ ਬੰਦ ਰਹਿਣਗੇ।”
https://www.facebook.com/163382127013868/posts/3495432357142145/
ਦਸ ਦੇਈਏ ਕਿ ਗੁਰਦਾਸ ਸਿੰਘ ਬਾਦਲ 90 ਵਰ੍ਹਿਆਂ ਦੇ ਸਨ ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।