ਸਿਮਰਜੀਤ ਬੈਂਸ ਤੇ ਉਨ੍ਹਾਂ ਦੇ ਸਾਥੀ ਘੇਰ ਲਏ ਪੁਲਿਸ ਨੇ, ਮਾਰ ਮਾਰ ਉਤਾਰਤੀਆਂ ਪੱਗਾਂ, ਦੇਖੋ LIVE ਤਸਵੀਰਾਂ

TeamGlobalPunjab
4 Min Read

ਚੰਡੀਗੜ੍ਹ : ਹਰ ਮੁੱਦੇ ‘ਤੇ ਬੇਬਾਕ ਤਰੀਕੇ ਨਾਲ ਕਦੀ ਸੋਸ਼ਲ ਮੀਡੀਆ ‘ਤੇ ਅਤੇ ਕਦੀ ਵਿਧਾਨ ਸਭਾ ਅੰਦਰ ਬੋਲਣ ਵਾਲੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਹਰ ਦਿਨ ਸੁਰਖੀਆਂ ‘ਚ ਛਾਏ ਰਹਿੰਦੇ ਹਨ। ਅੱਜ ਇੱਕ ਵਾਰ ਫਿਰ ਬੈਂਸ ਮੀਡੀਆ ਦੀਆਂ ਸੁਰਖੀਆਂ ‘ਚ ਉਸ ਵੇਲੇ ਛਾਅ ਗਏ ਜਦੋਂ ਉਹ ਸੂਬੇ ਦੇ ਪਾਣੀਆਂ ਦੀ ਕੀਮਤ ਰਾਜਸਥਾਨ ਕੋਲੋਂ ਵਸੂਲਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਇੱਕ ਯਾਦ ਪੱਤਰ ਦੇਣ ਜਾ ਰਹੇ ਸਨ। ਇਸ ਦੌਰਾਨ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਘੇਰ ਲਿਆ ਤੇ ਵਿਰੋਧ ਕਰਨ ‘ਤੇ ਪੁਲਿਸ ਨੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾਰਾਂ ਕਰ ਦਿੱਤੀਆਂ। ਇਨ੍ਹਾਂ ਬੁਛਾਰਾਂ ਦਾ ਸ਼ਿਕਾਰ ਹੋਏ ਸਿਮਰਜੀਤ ਸਿੰਘ ਬੈਂਸ ਦੇ ਨਾਲ ਲੋਕ ਇਨਸਾਫ ਪਾਰਟੀ ਦੇ ਸੌ ਤੋਂ ਵੱਧ ਵਰਕਰਾਂ ਨੂੰ ਪੁਲਿਸ ਨੇ ਬਾਅਦ ‘ਚ ਗ੍ਰਿਫਤਾਰ ਕਰ ਲਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਬੈਂਸ ਦੀ ਅਗਵਾਈ ‘ਚ ਲੋਕ ਇਨਸਾਫ ਪਾਰਟੀ ਦੇ ਵਰਕਰ ਐਮਐਲਏ ਹੋਸਟਲ ਤੋਂ ਚੱਲ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਵੱਲ ਜਾ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ ਤਾਂ ਇਨ੍ਹਾਂ ਨੇ ਨਾਅਰੇਬਾਜੀ ਕਰਦਿਆਂ ਪੁਲਿਸ ਵੱਲੋਂ ਲਾਏ ਗਏ ਬੈਰੀਕੇਡ ਦੇ ਉੱਤੋਂ ਦੀ ਲੰਘ ਕੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾਰਾਂ ਕਰ ਦਿੱਤੀਆਂ। ਇਨ੍ਹਾਂ ਬੁਛਾਰਾਂ ਕਾਰਨ ਲੋਕ ਇਨਸਾਫ ਪਾਰਟੀ ਦੇ 10 ਵਰਕਰ ਅਤੇ 3 ਪੱਤਰਕਾਰਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇੱਥੇ ਹੀ ਬੱਸ ਨਹੀਂ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਸਣੇ ਸੌ ਦੇ ਕਰੀਬ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਨੂੰ ਸੈਕਟਰ 4 ‘ਚ ਭੇਜ ਦਿੱਤਾ ਗਿਆ ਹੈ।

ਇਸ ਸਬੰਧੀ ਜਦੋਂ ਸਿਮਰਜੀਤ ਸਿੰਘ ਬੈਂਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਸਲੇ ਨਾਲ ਕੋਈ ਅਮਨ ਅਤੇ ਕਨੂੰਨ ਨੂੰ ਖਤਰਾ ਨਹੀਂ ਹੋਣਾ ਸੀ। ਉਨ੍ਹਾਂ ਪੁਲਿਸ ਵੱਲੋਂ ਕੀਤੀਆਂ ਗਈਆਂ ਬੁਛਾਰਾਂ ਬਾਰੇ ਬੋਲਦਿਆਂ ਕਿਹਾ ਕਿ ਇਸ ਨਾਲ ਉੱਥੇ ਇੱਕ ਪੱਤਰਕਾਰ ਦੀ ਲੱਤ ‘ਤੇ ਵੀ ਸੱਟ ਲੱਗੀ ਹੈ ਕਈ ਹੋਰ ਵੀ ਜ਼ਖਮੀ ਹੋਏ ਹਨ। ਬੈਂਸ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਸਭ ਤੋਂ ਵਧੇਰੇ ਕਨੂੰਨ ਮੁਤਾਬਕ ਕੰਮ ਕਰਨ ਵਾਲੀ ਏਜੰਸੀ ਮੰਨੀ ਜਾਂਦੀ ਸੀ, ਪਰ ਅੱਜ ਇਨ੍ਹਾਂ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਕਨੂੰਨ ਮੁਤਾਬਕ ਉਨ੍ਹਾਂ ਦੇ 3 ਜਾਂ 4 ਵਿਅਕਤੀ ਜਾ ਕੇ ਮੁੱਖ ਮੰਤਰੀ ਰਿਹਾਇਸ਼ ‘ਤੇ ਸਾਡਾ ਮੰਗ ਪੱਤਰ ਦੇ ਆਉਣਗੇ ਇਸ ਦੌਰਾਨ ਕੋਈ ਵੀ ਭੀੜ ਅੱਗੇ ਨਹੀਂ ਜਾਵੇਗੀ। ਪਰ ਉਸ ਲਈ ਵੀ ਇਹ ਸੀਨੀਅਰ ਅਧਿਕਾਰੀ ਤਿਆਰ ਨਹੀਂ ਹੋਏ ਅਤੇ ਫਿਰ ਪਿਛਲੇ ਡੇਢ ਘੰਟੇ ਤੋਂ ਕਹਿ ਰਹੇ ਸਨ ਕਿ ਮੁੱਖ ਮੰਤਰੀ ਜਾਂ ਐਸਡੀਐਮ ਆ ਰਿਹਾ ਹੈ ਪਰ ਕੋਈ ਨਹੀਂ ਆਇਆ। ਬੈਂਸ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਦੇ ਮੰਗ ਪੱਤਰ ‘ਚ ਕੋਈ ਅਜਿਹਾ ਬੰਬ ਫਿੱਟ ਕੀਤਾ ਗਿਆ ਹੈ ਜਿਹੜਾ ਕਿ ਮੁੱਖ ਮੰਤਰੀ ਦੇ ਰਿਹਾਇਸ਼ ‘ਤੇ ਜਾ ਕੇ ਫਟ ਜਾਵੇਗਾ? ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇੱਥੋਂ ਸਰਕਾਰ ਦੀ ਨੀਅਤ ਦਾ ਪਤਾ ਲਗਦਾ ਹੈ ਕਿ ਇਹ ਡੰਡੇ ਨਾਲ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੇ ਹਨ। ਬੈਂਸ ਨੇ ਕਿਹਾ ਕਿ ਉਹ ਨਾ ਹੀ ਤਾਂ ਹਵਾਲਾਤ ਤੋਂ ਡਰਦੇ ਹਨ ਤੇ ਨਾ ਹੀ ਜੇਲ੍ਹ ਅਤੇ ਨਾ ਹੀ ਮੁਕੱਦਮਿਆਂ ਤੋਂ। ਉਨ੍ਹਾਂ ਇਤਹਾਸ ਦੁਹਰਾਉਂਦਿਆਂ ਕਿਹਾ ਕਿ ਅਸੀਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪੁੱਤ ਹਾਂ ਅਸੀਂ ਕੈਪਟਨ ਤੋਂ ਕਿਵੇਂ ਡਰ ਜਾਵਾਂਗੇ।

ਤੁਹਾਨੂੰ ਦੱਸ ਦਈਏ ਕਿ ਲੋਕ ਇਨਸਾਫ਼ ਪਾਰਟੀ ਪੰਜਾਬ ਦਾ ਪਾਣੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਦੇਣ ਦਾ ਮੁੱਦਾ ਚੁੱਕਿਆ ਗਿਆ ਹੈ। ਵਾਰ-ਵਾਰ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਦਾ ਪਾਣੀ ਬਾਕੀ ਸੂਬਿਆਂ ਨੂੰ ਦੇਣ ਬਦਲੇ ਉਸ ਦੀ ਕੀਮਤ ਵਸੂਲੀ ਜਾਵੇ ਤਾਂ ਜੋ ਪੰਜਾਬ ਦੇ ਕਿਸਾਨਾਂ ਦਾ ਕੁਝ ਭਲਾ ਹੋ ਸਕੇ। ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਦਿਨੋਂ-ਦਿਨ ਘੱਟ ਰਿਹਾ ਹੈ, ਇਸ ਲਈ ਵਾਰ-ਵਾਰ ਇਹੀ ਮੰਗ ਕੀਤੀ ਜਾਂਦੀ ਹੈ ਕਿ ਬਾਕੀ ਸੂਬਿਆਂ ਨੂੰ ਪਾਣੀ ਦੇਣਾ ਬੰਦ ਕੀਤਾ ਜਾਵੇ।

https://www.youtube.com/watch?v=BPdSBJytnh0

- Advertisement -

Share this Article
Leave a comment