ਸਿੰਗਾਪੁਰ ‘ਚ ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਲਗਭਗ 4800 ਭਾਰਤੀ

TeamGlobalPunjab
1 Min Read

ਸਿੰਗਾਪੁਰ: ਸਿੰਗਾਪੁਰ ਵਿਚ 4800 ਭਾਰਤੀ ਨਾਗਰਿਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਜਿਨ੍ਹਾਂ ‘ਚੋਂ ਵੱਡੀ ਗਿਣਤੀ ‘ਚ ਪੰਜਾਬੀਆਂ ਦੇ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਭਾਰਤ ਦੇ ਹਾਈ ਕਮਿਸ਼ਨਰ ਜਾਵੇਦ ਅਸ਼ਰਫ਼ ਨੇ ਦੱਸਿਆ ਕਿ ਜ਼ਿਆਦਾਤਰ ਭਾਰਤੀ ਕਾਮਿਆਂ ਵਿਚ ਗੰਭੀਰ ਲੱਛਣ ਨਜ਼ਰ ਨਹੀਂ ਆਏ ਅਤੇ ਇਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਦੱਸਣਯੋਗ ਹੈ ਕਿ ਐਤਵਾਰ ਤੱਕ ਸਿੰਗਾਪੁਰ ਵਿਚ ਕੋਰੋਨਾ ਵਾਇਰਸ ਦੇ ਕੁਲ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਤੋਂ ਟੱਪ ਗਈ ਅਤੇ ਹੁਣ ਤੱਕ ਇਥੇ 18 ਮੌਤਾਂ ਹੋ ਚੁੱਕੀਆਂ ਹਨ। ਜਾਵੇਦ ਅਸ਼ਰਫ਼ ਨੇ ਦੱਸਿਆ ਕਿ 3500 ਤੋਂ ਵੱਧ ਭਾਰਤੀ ਨਾਗਰਿਕਾਂ ਜਿਨ੍ਹਾਂ ਵਿਚ ਵਿਦਿਆਰਥੀ ਵੀ ਸ਼ਾਮਲ ਹਨ, ਵੱਲੋਂ ਵਾਪਸੀ ਲਈ ਹਾਈ ਕਮਿਸ਼ਨ ਨਾਲ ਸੰਪਰਕ ਕੀਤਾ ਗਿਆ ਹੈ। ਜਾਂ ਰਿਹਾਇਸ਼ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦੀ ਮੰਗ ਕੀਤੀ ਗਈ ਹੈ।

Share this Article
Leave a comment