ਨਵੀਂ ਦਿੱਲੀ: ਦਿੱਲੀ ਦੇ ਮੁਖਰਜੀ ਨਗਰ ‘ਚ ਪੁਲਿਸ ਵਲੋਂ ਇੱਕ ਸਿੱਖ ਡਰਾਇਵਰ ਅਤੇ ਉਸ ਦੇ ਨਾਬਾਲਿਗ ਮੁੰਡੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਭਖਿਆ ਹੋਇਆ ਹੈ। ਸਿੱਖ ਡਰਾਇਵਰ ਨਾਲ ਕੁੱਟਮਾਰ ਕਰਕੇ ਸਿੱਖਾਂ ‘ਚ ਖਾਸਾ ਰੋਸ ਹੈ। ਅਜਿਹੇ ‘ਚ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਜਿਸ ‘ਚ ਸਿੱਖਾਂ ਵਲੋਂ ਇੱਕ ਪੁਲਿਸ ਕਰਮਚਾਰੀ ਨੂੰ ਦੌੜਾ-ਦੌੜਾ ਕੇ ਕੁੱਟਿਆ ਜਾ ਰਿਹਾ ਹੈ ਤੁਸੀਂ ਵੀ ਵੇਖੋ ਇਹ ਤਸਵੀਰਾਂ।
ਤੁਸੀਂ ਵੀਡੀਓ ‘ਚ ਸਾਫ ਦੇਖ ਸਕਦੇ ਹੋ ਕਿ ਸਿੱਖਾਂ ‘ਚ ਕਿੰਨਾ ਗੁੱਸਾ ਹੈ ਜੋ ਇੱਕ ਪੁਲਿਸ ਮੁਲਾਜਮ ਨੂੰ ਦੌੜਾ-ਦੌੜਾ ਕੇ ਕੁੱਟ ਰਹੇ ਹਨ ਅਤੇ ਪੁਲਿਸ ਕਰਮਚਾਰੀ ਇਨ੍ਹਾਂ ਤੋਂ ਬਚਣ ਦੇ ਲਈ ਇੱਧਰ ਉੱਧਰ ਭੱਜ ਰਿਹਾ ਹੈ । ਇੱਕ ਪਾਸੇ ਜਿੱਥੇ ਪੁਲਿਸ ਮੁਲਾਜ਼ਮਾਂ ਨੇ ਸਿੱਖ ਡਰਾਇਵਰ ਅਤੇ ਉਸਦੇ ਨਾਬਾਲਿਗ ਮੁੰਡੇ ਨਾਲ ਕੁੱਟਮਾਰ ਕੀਤੀ ਅਤੇ ਦੂਜੇ ਪਾਸੇ ਸਿੱਖਾਂ ਵਲੋਂ ਪੁਲਿਸ ਕਰਮਚਾਰੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਇੱਥੇ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਅਜਿਹਾ ਕਰਨਾ ਕਿੱਥੋਂ ਤੱਕ ਜਾਇਜ਼ ਹੈ।