ਸਿੱਖ ਜਥੇਬੰਦੀਆਂ ਨੇ ਢੱਡਰੀਆਂਵਾਲੇ ਦੇ ਦੀਵਾਨ ਰੱਦ ਕਰਾਉਣ ਦੀ ਕੀਤੀ ਕੋਸ਼ਿਸ਼ ਤਾਂ ਹੱਕ ‘ਚ ਡਟੀ ਪਿੰਡਾਂ ਦੀ ਸੰਗਤ!

TeamGlobalPunjab
2 Min Read

ਮਹਿਲ ਕਲਾਂ : ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱੜਰੀਆਂ ਵਾਲੇ ਦਾ ਜਿੱਥੇ ਹਰ ਦਿਨ ਵਿਰੋਧ ਹੁੰਦਾ ਰਹਿੰਦਾ ਹੈ ਉੱਥੇ ਹੀ ਹੁਣ ਲੋਕਾਂ ਨੇ ਢੱਡਰੀਆਂਵਾਲੇ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਦੀ ਖਬਰ ਸਾਹਮਣੇ ਆ ਰਹੀ ਹੈ। ਬੀਤੇ ਦਿਨੀਂ ਪਿੰਡ ਜੋਗਾ ਅਤੇ ਗਿੱਦੜਿਆਨੀ ‘ਚ ਲੱਗੇ ਦੀਵਾਨਾਂ ਦੌਰਾਨ ਉਨ੍ਹਾਂ ਦਾ ਭਾਰੀ ਵਿਰੋਧ ਹੋਇਆ ਸੀ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਨੂੰ ਸੋਧਾ ਲਾਉਣ ਦੀ ਵੀ ਧਮਕੀ ਦੇ ਦਿੱਤੀ ਸੀ। ਇਸ ਤੋਂ ਬਾਅਦ ਰਿਪੋਰਟਾਂ ਮੁਤਾਬਿਕ ਅੱਜ ਮਹਿਲਕਲਾਂ ‘ਚ ਗੁਰਦੁਆਰਾ ਪਾਤਸ਼ਾਹੀ ਛੇਵੀ ‘ਚ ਲੋਕਾਂ ਨੇ ਢੱਡਰੀਆਂਵਾਲੇ ਦਾ ਸਮਰਥਨ ਕੀਤਾ ਹੈ।

ਰਿਪੋਰਟਾਂ ਮੁਤਾਬਿਕ ਇਸ ਦੌਰਾਨ ਵੱਡੀ ਗਿਣਤੀ ‘ਚ ਪਹੁੰਚੀਆਂ ਸਿੱਖ ਸੰਗਤਾਂ ਨੇ ਬਾਹਾਂ ਖੜ੍ਹੀਆਂ ਕਰਕੇ ਢੱਡਰੀਆਂਵਾਲੇ ਦੇ ਹੱਕ ਵਿੱਚ ਸਮਰਥਨ ਦਿੱਤਾ। ਇਸ ਉਪਰੰਤ ਉਨ੍ਹਾਂ ਕਿਹਾ ਕਿ ਢੱਡਰੀਆਂਵਾਲੇ ਸੱਚ ਦਾ ਪ੍ਰਚਾਰ ਕਰ ਰਹੇ ਹਨ ਅਤੇ ਇਸ ਵਿੱਚ ਬਹੁ ਗਿਣਤੀ ਸਿੱਖ ਭਾਈਚਾਰਾ ਉਨ੍ਹਾਂ ਦੇ ਨਾਲ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸਿੱਖ ਜਥੇਬੰਦੀਆਂ ਵੱਲੋਂ ਢੱਡਰੀਆਂ ਵਾਲੇ ‘ਤੇ ਕੂੜ ਪ੍ਰਚਾਰ ਕਰਨ ਦੇ ਦੋਸ਼ ਲਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਢੱਡਰੀਆਂਵਾਲੇ ਨੂੰ ਮਿਰਚਾਂ ਵਾਲੀ ਬੋਰੀ ‘ਚ ਪਾ ਕੇ ਸੋਧਾ ਲਾਉਣ  ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਪਿੰਡ ਜੋਗਾ  ਵਿੱਚ ਦੀਵਾਨ ਸਨ ਤਾਂ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਕੁਝ ਸਿੱਖ ਜਥੇਬੰਦੀਆਂ ਨੇ ਦੀਵਾਨ ਰੱਦ ਕਰਵਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।

Share this Article
Leave a comment