‘ਸਿੱਟ’ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦੇ ਵਿਰੋਧ ‘ਚ ਬਰਗਾੜੀ ਇਕੱਠੀ ਹੋਈ ਸਿੱਖ ਸੰਗਤ

TeamGlobalPunjab
1 Min Read

ਫ਼ਰੀਦਕੋਟ: ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣੀ ਸਿੱਟ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਹੁਣ ਸਿੱਖ ਸੰਗਤ ਬਰਗਾੜੀ ਵਿਖੇ ਇਕੱਠੀ ਹੋ ਰਹੀ ਹੈ ਸਿੱਖ ਸੰਗਤ ਵਲੋਂ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਸੰਗਤ ਦਾ ਕਹਿਣਾ ਹੈ ਕਿ ਇਸ ਤਬਾਦਲੇ ਨਾਲ ਸਿੱਟ ਦੀ ਜਾਂਚ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ ਅਤੇ ਸੰਗਤ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ‘ਤੇ ਇਤਰਾਜ਼ ਜਤਾਇਆ ਹੈ।

ਦਰਅਸਲ ਅਕਾਲੀ ਦਲ ਵੱਲੋਂ ਕੁਵਰ ਵਿਜੈ ਪ੍ਰਤਾਪ ਸਿੰਘ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਨਾਲ ਹੀ ਉਹਨਾਂ ਦੇ ਤਬਾਦਲੇ ਤੋਂ ਬਾਅਦ ਸਿਆਸਤ ਭਖਣੀ ਵੀ ਲਾਜ਼ਮੀ ਹੈ। ਜਿੱਥੇ ਅਕਾਲੀ ਆਗੂਆਂ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਨੂੰ ਸਹੀ ਦੱਸਦਿਆਂ ਕੁੰਵਰ ਵਿਜੈ ਪ੍ਰਤਾਪ ਨੂੰ ਸਿੱਟ ਤੋਂ ਜ਼ਿਆਦਾ ਕਾਂਗਰਸ ਦੇ ਇਸ਼ਾਰਿਆਂ ‘ਤੇ ਚੱਲਣ ਵਾਲਾ ਦੱਸਿਆ। ਇਸੇ ਦੇ ਵਿਰੋਧ ਵਿੱਚ ਹੁਣ ਸਿੱਖ ਸੰਗਤ ਉੱਤਰ ਆਈ ਹੈ ਅਤੇ ਉਹਨਾਂ ਸਰਕਾਰ ਅਤੇ ਚੋਣ ਕਮਿਸ਼ਨ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ।

Share this Article
Leave a comment