ਸਿੱਧੂ ਅੱਜ ਮੁਹਾਲੀ ਤੋਂ ਲਖੀਮਪੁਰ ਖੀਰੀ ਤੱਕ ਕਿਸਾਨਾਂ ਦੀ ਕਥਿਤ ਹੱਤਿਆਵਾਂ ਦੇ ਵਿਰੋਧ ‘ਚ ਮਾਰਚ ਕਰਨਗੇ

TeamGlobalPunjab
1 Min Read

ਮੁਹਾਲੀ: ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਵੀਰਵਾਰ ਨੂੰ ਪੰਜਾਬ ਦੇ ਮੁਹਾਲੀ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਤੱਕ ਕਿਸਾਨਾਂ ਦੀ ਕਥਿਤ ਹੱਤਿਆਵਾਂ ਦੇ ਵਿਰੋਧ ਵਿੱਚ ਮਾਰਚ ਕਰਨਗੇ। ਸਿੱਧੂ ਦੇ ਦਫਤਰ ਵੱਲੋਂ ਜਾਰੀ ਬਿਆਨ ਅਨੁਸਾਰ ਮਾਰਚ ਦੀ ਅਗਵਾਈ ਉਨ੍ਹਾਂ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੇ ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਅਤੇ ਕਾਂਗਰਸੀ ਵਿਧਾਇਕ ਲਖੀਮਪੁਰ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਘਟਨਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਦੇ ਪਰਿਵਾਰ ਨੂੰ ਵੱਖਰੇ ਤੌਰ ‘ਤੇ 50 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।

ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਫਲੇ ਵਿੱਚ ਸ਼ਾਮਲ ਵਾਹਨਾਂ ਦੀ ਗਿਣਤੀ ਨੂੰ ਦੇਖ ਕੇ ਯੂਪੀ ਸਰਕਾਰ ਡਰ ਜਾਵੇਗੀ।ਨਵਜੋਤ ਸਿੱਧੂ ਨੇ ਬੁੱਧਵਾਰ ਨੂੰ ਪਾਰਟੀ ਦੇ ਤਿੰਨ ਕਾਰਜਕਾਰੀ ਪ੍ਰਧਾਨਾਂ ਸੁਖਵਿੰਦਰ ਡੈਨੀ, ਪਵਨ ਗੋਇਲ ਅਤੇ ਸੰਗਤ ਸਿੰਘ ਗਿਲਜੀਆਂ ਨਾਲ ਮੀਟਿੰਗ ਕਰਕੇ ਰਣਨੀਤੀ ਤੈਅ ਕੀਤੀ। ਮੀਟਿੰਗ ਵਿੱਚ ਜਨਰਲ ਸਕੱਤਰ (ਸੰਗਠਨ) ਪਰਗਟ ਸਿੰਘ ਵੀ ਹਾਜ਼ਰ ਸਨ।

Share this Article
Leave a comment