ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਜਾਣਗੇ ਪਾਕਿਸਤਾਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਤੋਂ ਇਲਾਵਾ ਕੁਝ ਹੋਰ ਪਾਰਟੀ ਵਿਧਾਇਕ ਹੋਣਗੇ। ਇਹ ਸਾਰੇ ਕਰਤਾਰਪੁਰ ਕਾਰੀਡੋਰ ਦੇ ਰਸਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।ਉਨ੍ਹਾਂ ਨੂੰ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜਾਣ ਦੀ ਇਜਾਜ਼ਤ ਨਹੀਂ ਮਿਲ ਸਕੀ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਇੱਕ ਦਿਨ ਪਹਿਲਾਂ ਸਿੱਧੂ ਨੇ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿਚ ਸਿੱਧੂ ਪਹਿਲੀ ਵਾਰ ਪਾਕਿਸਤਾਨ ਗਏ ਸਨ। ਇਸ ‘ਚ ਸਿੱਧੂ ਪਾਕਿਸਤਾਨ ਦੇ ਪੀਐੱਮ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ। ਹਾਲਾਂਕਿ ਲਾਂਘੇ ਦੇ ਉਦਘਾਟਨ ਮੌਕੇ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ।ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਇਸ ਦੌਰੇ ਨੂੰ ਅਹਿਮ ਇਸ ਲਈ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਅਕਸਰ ਕਰਤਾਰਪੁਰ ਲਾਂਘੇ ਨੂੰ ਲੈ ਕੇ ਚਰਚਾ ‘ਚ ਰਹੇ ਹਨ।

Share this Article
Leave a comment