ਸਿੱਧੂ ਦੀ ਨਾਰਜ਼ਾਗੀ ਬਰਕਰਾਰ,AG ਤੇ DGP ਦੀ ਨਿਯੁਕਤੀ ਨੂੰ ਲੈ ਕੇ ਚੁੱਕੇ ਸਵਾਲ, ਹਟਾਉਣ ਦੀ ਕੀਤੀ ਮੰਗ

TeamGlobalPunjab
1 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ‘ਤੇ ਹਾਈਕਮਾਂਡ ਵੱਲੋਂ ਅਜੇ ਤੱਕ ਕੋਈ ਫੈਸਲਾ ਨਹੀਂ ਦਿੱਤਾ ਗਿਆ ਹੈ ਪਰ ਇੰਝ ਲੱਗਦਾ ਹੈ ਕਿ ਸਿੱਧੂ ਦੀ ਨਾਰਾਜ਼ਗੀ ਬਰਕਰਾਰ ਹੈ।ਸਿੱਧੂ ਨੇ ਇਕ ਵਾਰ ਫਿਰ ਤੋਂ ਏ. ਜੀ. ਅਤੇ ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ ਹਨ ਅਤੇ ਦੋਹਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਨੇ ‘ਚ ਲਿਖਿਆ ਕਿ ਬੇਅਦਬੀ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਅਤੇ ਨਸ਼ੇ ਦੇ ਧੰਦਿਆਂ ‘ਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਾਡੀ  ਸਰਕਾਰ 2017 ‘ਚ ਬਣੀ ਪਰ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਲੈ ਕੇ ਕੋਈ ਫੈਸਲਾ ਨਹੀਂ ਕੀਤਾ ਗਿਆ ਅਤੇ ਕਾਂਗਰਸ ਸਰਕਾਰ ਦੀ ਨਾਕਾਮੀ ਕਰਕੇ ਪੰਜਾਬ ਦੀ ਜਨਤਾ ਨੇ ਪਿਛਲੇ ਮੁੱਖ ਮੰਤਰੀ ਨੂੰ ਹਟਾ ਦਿੱਤਾ। ਹੁਣ ਏਜੀ ਤੇ ਡੀਜੀਪੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ ‘ਤੇ ਲੂਣ ਛਿੜਕਦੀਆਂ ਹਨ। ਉਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ। ਨਹੀਂ ਤਾਂ ਅਸੀਂ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ।”

Share This Article
Leave a Comment