ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਭਦੌੜ ਰੈਲੀ ‘ਚ ਔਰਤਾਂ ਅਤੇ ਵਿਦਿਆਰਥਣਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨਾਲ ਹੀ ਘਰ ਦੀਆਂ ਸੁਆਣੀਆਂ ਲਈ ਕਾਂਗਰਸ ਸਰਕਾਰ ਬਣਨ ‘ਤੇ 2000 ਰੁਪਏ ਮਹੀਨਾ ਤੇ ਸਾਲ ਵਿੱਚ 8 ਗੈਸ ਸਿਲੰਡਰ ਮੁਫ਼ਤ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਨਕਦ ਰਾਸ਼ੀ ਦਿੱਤੀ ਜਾਵੇਗੀ।
ਸਿੱਧੂ ਨੇ ਐਲਾਨ ਕੀਤਾ ਕਿ ਪੰਜਵੀਂ ਜਮਾਤ ਪਾਸ ਕਰਨ ਵਾਲੀ ਹਰ ਲੜਕੀ ਨੂੰ 5000 ਰੁਪਏ ਪ੍ਰਤੀ ਮਹੀਨਾ ਤੇ 10ਵੀਂ ਜਮਾਤ ਪਾਸ ਕਰਨ ਵਾਲੀਆਂ ਕੁੜੀਆਂ ਨੂੰ 15000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸੇ ਤਰ੍ਹਾਂ 12ਵੀਂ ਜਮਾਤ ਪਾਸ ਕਰਨ ਵਾਲੀਆਂ ਧੀਆਂ ਨੂੰ 20,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।ਅੱਗੇ ਐਲਾਨ ਕਰਦਿਆਂ ਕਿਹਾ ਕਿ ਕਾਲਜ ਜਾਣ ਵਾਲੀਆਂ ਪੰਜਾਬ ਦੀਆਂ ਸਾਰੀਆਂ ਧੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਕੂਟੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਚੌਥਾ ਐਲਾਨ ਕਰਦਿਆਂ ਕਿਹਾ ਕਿ ਜ਼ਮੀਨ ਜਾਇਦਾਦ ਲੜਕੀਆਂ ਤੇ ਔਰਤਾਂ ਦੇ ਨਾਂ ਕਰਵਾਉਣ ਲਈ ਕੋਈ ਰਜਿਸਟਰੀ ਖਰਚ ਨਹੀਂ ਲਿਆ ਜਾਵੇਗਾ।