ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹੇ ਜਾਣ ਦੀ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਅੱਜ ਹੀ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਿਆ ਗਿਆ ਸੀ। ਉਸ ਸਮੇਂ ਨਵਜੋਤ ਸਿੱਧੂ ਪਾਕਿਸਤਾਨ ਗਏ ਸਨ।
ਦੱਸ ਦਈਏ ਕਿ ਇਹ ਲਾਂਘਾ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਬੰਦ ਕੀਤਾ ਗਿਆ ਸੀ। ਇਸ ਨੂੰ ਖੁਲਵਾਉਣ ਲਈ ਕੁਝ ਸਮਾਂ ਪਹਿਲਾਂ CM ਚੰਨੀ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਸੀ।