ਸੀਏਏ ਪ੍ਰਦਰਸ਼ਨ : ਦਿੱਲੀ ਅੰਦਰ ਹਿੰਸਕ ਘਟਨਾਵਾਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਹੋਈ 27 ਕਈ ਜ਼ਖਮੀ

TeamGlobalPunjab
1 Min Read

ਨਵੀਂ ਦਿੱਲੀ : ਉਤਰ ਪੂਰਬੀ ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਚਲਦਿਆਂ ਕਈ ਥਾਵਾਂ ‘ਤੇ ਅਜੇ ਵੀ ਹਿੰਸਕ ਘਟਨਾਵਾਂ ਵਾਪਰੀਆਂ। ਮੌਜਪੁਰ ਕਰਾਵਲ ਨਗਰ ਅੰਦਰ ਬੀਤੀ ਕੱਲ੍ਹ ਹਿੰਸਾ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਇੱਥੇ ਹੀ ਬੱਸ ਨਹੀਂ  ਕਈ ਥਾਵਾਂ ‘ਤੇ ਬੀਤੀ ਕੱਲ੍ਹ ਅੱਗਾਂ ਲਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਿਕ ਹੁਣ ਤੱਕ ਦਿੱਲੀ ਅੰਦਰ 27 ਲੋਕਾਂ ਦੀ ਮੌਤ ਹੋ ਗਈ ਹੈ।

ਦੱਸਣਯੋਗ ਇਹ ਵੀ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਅਪੀਲ ਕੀਤੀ ਗਈ ਹੈ। ਬੀਤੇ ਦਿਨੀਂ ਪ੍ਰਧਾਨ ਮੰਤਰੀ ਨੇ ਅਪੀਲ ਕਰਕੇ ਇਹ ਕਿਹਾ ਕਿ ਸ਼ਾਂਤੀ ਬਣਾਈ ਰੱਖੋ। ਇਸ ਦੇ ਚਲਦਿਆਂ ਮੰਤਰੀ ਮੰਡਲ ਵੱਲੋਂ ਵੀ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ। ਬੀਤੇ ਦਿਨੀਂ ਦਿੱਲੀ ਦੇ ਹਾਲਾਤਾਂ ਨੂੰ ਸੁਧਾਰਨ ਲਈ ਜਿੱਥੇ ਧਾਰਾ 144 ਲਾਗੂ ਕੀਤੀ ਗਈ ਹੈ ਉੱਥੇ ਹੀ ਪੁਲਿਸ ਅਧਿਕਾਰੀ ਐਸ ਐਨ ਸ੍ਰੀਵਾਸਤਵ ਨੂੰ ਨਿਯੁਕਤ ਕੀਤਾ ਗਿਆ ਹੈ।

Share this Article
Leave a comment