ਅੰਮ੍ਰਿਤਸਰ : ਕਾਂਗਰਸ ਪਾਰਟੀ ਅੰਦਰ ਚੁੱਪੀ ਧਾਰੀ ਬੈਠੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨਾਲ ਹਰ ਦਿਨ ਕੋਈ ਨਾ ਕੋਈ ਨਵਾਂ ਵਿਵਾਦ ਜੁੜਦਾ ਹੀ ਰਹਿੰਦਾ ਹੈ । ਹੁਣ ਇਕ ਵਾਰ ਫਿਰ ਉਹ ਵਿਵਾਦਾਂ ਵਿੱਚ ਘਿਰਦੇ ਦਿਖਾਈ ਦੇ ਰਹੇ ਹਨ । ਦਰਅਸਲ ਸਰਕਾਰ ਵੱਲੋਂ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਮਾਸਕ ਪਹਿਨਣਾ ਲਾਜਮੀ ਕਰ ਦਿੱਤਾ ਹੈ ਅਤੇ ਪਬਲਿਕ ਪਲੇਸ ਤੇ ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ । ਇਸੇ ਦੌਰਾਨ ਸੋਸ਼ਲ ਮੀਡੀਆ ਤੇ ਸਿੱਧੂ ਦੀਆਂ ਕੁਝ ਅਜਿਹੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੇ ਮਾਸਕ ਨਹੀਂ ਪਾਇਆ ਹੋਇਆ ।
ਦਸਣਯੋਗ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆਤੇ ਪੋਸਟ ਕੀਤੀ ਗਈ ਹੈ । ਇਸ ਵਿੱਚ ਸਿੱਧੂ ਦੇ ਸਾਥੀਆਂ ਨੇ ਮਾਸਕ ਪਹਿਨਿਆ ਹੋਇਆ ਹੈ ।
https://www.facebook.com/276938432726746/posts/954886461598603/
ਦਸ ਦੇਈਏ ਕਿ ਬੇਬਾਕੀ ਨਾਲ ਹਰ ਮੁੱਦੇ ਤੇ ਬੋਲਣ ਵਾਲੇ ਨਵਜੋਤ ਸਿੰਘ ਸਿੱਧੂ 2019 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਚੁੱਪ ਹਨ। ਇਸ ਦੌਰਾਨ ਭਾਵੇਂ ਉਨ੍ਹਾਂ ਆਪਣੇ ਦੋਸਤ ਇਮਰਾਨ ਖਾਨ ਦੇ ਦੇਸ਼ ਜਾ ਕੇ ਜਬਰਦਸਤ ਭਾਸ਼ਣ ਦਿੱਤਾ ਅਤੇ ਆਪਣੇ ਵਿਰੋਧੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ । ਪਰ ਇਧਰ ਆ ਕੇ ਉਨ੍ਹਾਂ ਮੁੜ ਚੁੱਪੀ ਧਾਰ ਲਈ ।