ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ `ਚ ਨਵੇਂ ਸਾਲ `ਤੇ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਨਵੇਂ ਸਾਲ ਦੇ ਸ਼ੁਭ ਦਿਹਾੜੇ `ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।  ਸੁਖਦੇਵ ਸਿੰਘ ਢੀਂਡਸਾ ਨੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਸ ਮੌਕੇ ਵਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ  ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਆਉਣ ਵਾਲੀ ਇਕ ਜਨਵਰੀ ਨੂੰ ਪਾਰਟੀ ਦੀ ਚੜ੍ਹਦੀ ਕਲਾ, ਸਰਬੱਤ ਦੇ ਭੱਲੇ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਪਾਰਟੀ ਦੀ ਸਮੁੱਚੀ ਲੀਡਰਸਿ਼ਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਸ: ਮਨਿੰਦਰਪਾਲ ਸਿੰਘ ਬਰਾੜ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇਕ ਜਨਵਰੀ ਦੁਪਹਿਰ 1.00 ਵਜੇ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਸਾਹਮਣੇ ਹੈਰੀਟੇਜ ਸਟ੍ਰੀਟ ਵਿਖੇ ਇਕੱਤਰ ਦੋਣ ਦੀ ਸਨਿਮਰ ਬੇਨਤੀ ਕੀਤੀ ਹੈ।

Share this Article
Leave a comment