ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਟਕਸਾਲੀਆਂ ਨਾਲ ਇਕੱਠੇ ਹੋਣ ਦਾ ਕਾਰਨ! ਚਾਰੇ ਪਾਸੇ ਹੋ ਰਹੀ ਹੈ ਚਰਚਾ

TeamGlobalPunjab
1 Min Read

ਮੋਗਾ : ਸੁਖਦੇਵ ਸਿੰਘ ਢੀਂਡਸਾ ਹਰ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਬਿਆਨਬਾਜੀਆਂ ਕਰਦੇ ਹੀ ਰਹਿੰਦੇ ਹਨ। ਇਸ ਦੇ ਚਲਦਿਆ ਅੱਜ ਇੱਕ ਵਾਰ ਫਿਰ  ਵੱਡੇ ਢੀਂਡਸਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਲੁੱਟਿਆ ਜਾ ਰਿਹਾ ਹੈ ਅਤ ਸ਼੍ਰੋਮਣੀ ਅਕਾਲੀ ਦਲ ਅੰਦਰ ਵੀ ਡਿਕਟੇਟਰਸ਼ਿਪ ਆ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਵਿਰੁੱਧ ਹੀ ਉਨ੍ਹਾਂ ਵੱਲੋਂ ਇਹ ਮੁਹਿੰਮ ਚਲਾਈ ਗਈ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਇਕੱਠੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਐਸਜੀਪੀਸੀ ਨੂੰ ਕੁਝ ਵਿਅਕਤੀਆਂ ਨੇ ਗੁਲਾਮ ਰੱਖਿਆ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਰਾਜਨੀਤੀ ਤੇ ਧਰਮ ਭਾਵੇਂ ਇਕੱਠੇ ਚੱਲਣ ਪਰ ਰਾਜਨੀਤੀ ‘ਤੇ ਕੁੰਡਾ ਧਰਮ ਦਾ ਹੋਣਾ ਚਾਹੀਦਾ ਹੈ। ਵੱਡੇ ਢੀਂਡਸਾ ਨੇ ਦੱਸਿਆ ਕਿ ਐਸਜੀਪੀਸੀ ਦੀਆਂ ਚੋਣਾਂ ਲਈ ਉਨ੍ਹਾਂ ਨਾਲ ਕੁਝ ਅਜਿਹੀਆਂ ਜਥੇਬੰਦੀਆਂ ਵੀ ਹੋਣਗੀਆ ਜਿਹੜੀਆਂ ਰਾਜਨੀਤਕ ਚੋਣਾਂ ‘ਚ ਹਿੱਸਾ ਨਹੀਂ ਲੈਣਗੀਆਂ।

 

Share this Article
Leave a comment