ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
SAD President S Sukhbir S Badal has announced former Cabinet Minister S Ranjit Singh Brahmpura as party candidate from Khadoor Sahib. Total announced 93. pic.twitter.com/Fgj1JkuNfe
— Dr Daljit S Cheema (@drcheemasad) December 28, 2021
ਦੱਸ ਦੇਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ 2018 ਵਿੱਚ ਅਕਾਲੀ ਦਲ ਤੋਂ ਬਾਹਰ ਹੋ ਗਏ ਸੀ। ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਮੁੜ ਪਾਰਟੀ ਵਿੱਚ ਘਰ ਵਾਪਸੀ ਕੀਤੀ ਹੈ।