ਸੁਖਬੀਰ ਬਾਦਲ ਦਾ ਵੱਡਾ ਐਲਾਨ, ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਲੜਨਗੇ ਚੋਣ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ।

ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਦੱਸ ਦੇਈਏ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ 2018 ਵਿੱਚ ਅਕਾਲੀ ਦਲ ਤੋਂ ਬਾਹਰ ਹੋ ਗਏ ਸੀ। ਕੁਝ ਹੀ ਦਿਨ ਪਹਿਲਾਂ ਉਨ੍ਹਾਂ ਨੇ ਮੁੜ ਪਾਰਟੀ ਵਿੱਚ ਘਰ ਵਾਪਸੀ ਕੀਤੀ ਹੈ।

Share this Article
Leave a comment