ਨਿਊਜ ਡੈਸਕ : ਇਸ ਵੇਲੇ ਦੀ ਵੱਡੀ ਖਬਰ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿਲ੍ਹਾ ਅਦਾਲਤ ਵੱਲੋਂ ਸੰਮਣ ਜਾਰੀ ਕੀਤੇ ਗਏ ਹਨ। ਦੋਸ਼ ਹੈ ਕਿ ਸੁਖਬੀਰ ਬਾਦਲ ਵੱਲੋਂ ਆਖੰਡ ਕੀਰਤਨੀ ਜਥੇ ਨੂੰ ਅੱਤਵਾਦੀ ਚਿਹਰਾ ਦੱਸਿਆ ਗਿਆ ਸੀ। ਜਾਣਕਾਰੀ ਮੁਤਾਬਿਕ ਇਸ ਮਾਮਲੇ ‘ਚ ਅਗਲੀ ਸੁਣਵਾਈ 18 ਮਾਰਚ ਨੂੰ ਹੋਣ ਜਾ ਰਹੀ ਹੈ। ਇਸੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਆਖੰਡ ਕੀਰਤਨੀ ਜਥੇ ਵੱਲੋਂ ਸੁਖਬੀਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਸੀ। ਰਿਪੋਰਟਾਂ ਮੁਤਾਬਿਕ ਸੁਖਬੀਰ ਸਿੰਘ ਬਾਦਲ ‘ਤੇ ਲੱਗ ਰਹੇ ਦੋਸ਼ ਸਹੀ ਹਨ। ਆਖੰਡ ਕੀਰਤਨੀ ਜਥੇ ਵੱਲੋਂ ਜਨਵਰੀ 2017 ‘ਚ ਇਹ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਆਖੰਡ ਕੀਰਤਨੀ ਜਥੇ ਨੂੰ ਸੁਖਬੀਰ ਬਾਦਲ ਨੇ ਬੱਬਬ ਖਾਲਸਾ ਦਾ ਚਿਹਰਾ ਦੱਸਿਆ ਸੀ।