ਸੁਖਬੀਰ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੀਤਾ ਸ਼ਾਮਲ: ਡਾ. ਦਲਜੀਤ ਸਿੰਘ ਚੀਮਾ

TeamGlobalPunjab
1 Min Read

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਂਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਪੁਰਾਂਣੇ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ. ਰਮਨਦੀਪ ਸਿੰਘ ਭਰੋਵਾਲ ਅਤੇ ਸ. ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਡਾ. ਚੀਮਾ ਨੇ ਦੱਸਿਆ ਕਿ ਕੁਲਦੀਪ ਸਿੰਘ ਔਲਖ ਗੋਇਦਵਾਲ ਸਾਹਿਬ ਅਤੇ ਸ. ਯਾਦਵਿੰਦਰ ਸਿੰਘਫ ਰੂੜੇਆਸਲ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਅਤੇ ਗਿਆਨ ਸਿੰਘ ਸ਼ਾਹਬਾਪੁਰ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Share This Article
Leave a Comment