ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਦਲਜੀਤ ਚੀਮਾ ਅਤੇ ਹੋਰ ਆਗੂਆਂ ਨੂੰ ਮੁਹਾਲੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਹ ਸਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮੁਹਾਲੀ ਤੋਂ ਰਵਾਨਾ ਹੋਏ ਸਨ। ਇਸ ਦੌਰਾਨ ਮੁਹਾਲੀ ਪੁਲਿਸ ਨੇ ਅਕਾਲੀਆਂ ਨੂੰ ਰਾਹ ‘ਚ ਹੀ ਰੋਕ ਲਿਆ। ਪੁਲਿਸ ਵੱਲੋਂ ਇਹਨਾਂ ਨੂੰ ਇੱਕ ਬੱਸ ‘ਚ ਡੱਕ ਦਿੱਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦਾ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਭਾਰਤਮਾਲਾ ਪ੍ਰਾਜੈਕਟ ਤਹਿਤ ਪੰਜਾਬ ਭਰ ਦੀਆਂ ਜ਼ਮੀਨਾਂ ਨੂੰ ਸੜਕਾਂ ਦੇ ਨਿਰਮਾਣ ਲਈ ਐਕਵਾਇਰ ਕਰਨ ਖ਼ਿਲਾਫ਼ ਕੀਤਾ ਗਿਆ।
ਅਕਾਲੀ ਦਲ ਵੱਲੋਂ ਇਹ ਰੋਸ ਮਾਰਚ ਗੁਰਦੁਆਰਾ ਅੰਬ ਸਾਹਿਬ ਸ਼ੁਰੂ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਇਹ ਰੋਸ ਮਾਰਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰਵਾਨਾ ਹੋਇਆ।
ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਵੱਲੋਂ ਰੋਸ ਵਜੋਂ ਕਾਲੀਆਂ ਝੰਡੀਆਂ ਹੱਥਾਂ ਵਿੱਚ ਚੁੱਕੀਆਂ ਹੋਈਆਂ ਸਨ।