ਸੁਖਬੀਰ ਵੱਲੋਂ ਸ਼ੁਰੂ ਕੀਤੇ ਬਿਜਲੀ ਮਾਫੀਏ ਨੂੰ ਕੈਪਟਨ ਨੇ ਕੀਤਾ ਕੈਰੀਆਨ : ਹਰਪਾਲ ਚੀਮਾਂ

TeamGlobalPunjab
2 Min Read

ਚੰਡੀਗੜ੍ਹ : ਵਿਧਾਨ ਸਭਾ ਦੇ ਦੋ ਦਿਨਾਂ ਇਜਲਾਸ ਦੇ ਪਹਿਲੇ ਦਿਨ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਵਾਕਆਊਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਲੰਬੇ ਹੱਥੀਂ ਲਿਆ। ਇਸ ਸਬੰਧੀ ਬੋਲਦਿਆਂ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾਂ ਨੇ ਕੈਪਟਨ ਸਰਕਾਰ ਨੂੰ ਖੂਬ ਖਰੀਆਂ ਖਰੀਆਂ ਸੁਣਾਈਆਂ। ਚੀਮਾਂ ਨੇ ਕਿਹਾ ਕਿ ਅੱਜ ਇਜਲਾਸ ਦੌਰਾਨ ਗਵਰਨਰ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ ਜਿਹੜਾ ਕਿ ਗਲਤ ਹੈ।

ਹਰਪਾਲ ਚੀਮਾਂ ਨੇ ਆਮ ਆਦਮੀ ਪਾਰਟੀ ਵਿਧਾਇਕਾਂ ਨਾਲ ਵਾਕ ਆਊਟ ਕਰਨ ਤੋਂ ਬਾਅਦ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਜਿਹੜੇ ਵੀ ਵਾਅਦੇ ਕੀਤੇ ਗਏ ਸੀ ਉਨ੍ਹਾਂ ਵਿੱਚੋਂ ਇੱਕ ਪੂਰਾ ਨਹੀਂ ਕੀਤਾ ਗਿਆ। ਚੀਮਾਂ ਅਨੁਸਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਮੁਕੰਮਲ ਕਰਜਾ ਮਾਫੀ, ਘਰ ਘਰ ਨੌਕਰੀ, ਨੌਜਵਾਨਾਂ ਨੂੰ ਸਮਾਰਟਫੋਨ ਅਤੇ ਦਲਿਤਾਂ ਨੂੰ ਪੰਜ ਪੰਜ ਮਰਲੇ ਦੇ ਪਲਾਂਟ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ। ਇਸ ਮੌਕੇ ਸੂਬੇ ਅੰਦਰ ਵਧ ਰਹੇ ਬਿਜਲੀ ਦੇ ਰੇਟਾਂ ‘ਤੇ ਵੀ ਕਾਂਗਰਸ ਪਾਰਟੀ ਨੂੰ ਲੰਬੇ ਹੱਥੀਂ  ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸੁਖਬੀਰ ਬਾਦਲ ਦੀ ਸਰਕਾਰ ਸਮੇਂ ਹੋਏ ਪਾਵਰ  ਪਰਚੇਜਿੰਗ ਐਗਰੀਮੈਂਟ ਰੱਦ ਕਰਨ ਦੀ ਗੱਲ ਕਹੀ ਗਈ ਸੀ ਪਰ ਕੁਝ ਵੀ ਨਹੀਂ ਹੋਇਆ।  ਉਨ੍ਹਾਂ ਕਿਹਾ ਕੈਪਟਨ ਸਰਕਾਰ ਦੌਰਾਨ ਕੁੱਲ 12 ਵਾਰ ਬਿਜਲੀ ਦੇ ਰੇਟ ਵਧ ਗਏ ਹਨ।

Share this Article
Leave a comment