ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ 2 ਹਫਤਿਆਂ ਲਈ ਟਾਲ ਦਿੱਤੀ ਗਈ ਹੈ। ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਨੂੰ ਕੀਤੀ ਜਾਵੇਗੀ।
ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਹੇਠਲੀ ਅਦਾਲਤ ਤੋਂ ਫਾਂਸੀ ਦੀ ਸਜ਼ਾ ਹੋਈ ਸੀ। ਜਿਸ ’ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਰਹਿਮ ਦੀ ਅਪੀਲ ਵੀ 12 ਸਾਲਾਂ ਤੋਂ ਪੈਂਡਿੰਗ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਕੇਂਦਰ ਵੱਲੋਂ ਸਾਲਿਸਟਰ ਜਨਰਲ ਨੇ ਕਿਹਾ ਕਿ ਇਹ ਮਾਮਲਾ ਰਾਸ਼ਟਰਪਤੀ ਕੋਲ ਵਿਚਾਰ ਅਧੀਨ ਹੈ। ਉਹ ਅਦਾਲਤ ਨੂੰ ਇਸ ਦੀ ਸਥਿਤੀ ਬਾਰੇ ਸੂਚਿਤ ਕਰੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।