ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਨੂੰ ਵੱਡੀ ਰਾਹਤ, ਜ਼ਮਾਨਤ ‘ਤੇ ਮਿਲੀ ਰਿਹਾਈ

Prabhjot Kaur
1 Min Read

ਇਸਲਾਮਾਬਾਦ: ਪਾਕਿਸਤਾਨ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਜੇਲ ‘ਚ ਬੰਦ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਮੈਡੀਕਲ ਆਧਾਰ ‘ਤੇ 6 ਹਫਤੇ ਦੀ ਜ਼ਮਾਨਤ ਦੇ ਦਿੱਤੀ ਹੈ। ਉੱਚ ਅਦਾਲਤ ਨੇ ਕਿਹਾ ਕਿ ਜਮਾਨਤ ਦੌਰਾਨ ਨਵਾਜ਼ ਦੇਸ਼ ਛੱਡ ਕੇ ਨਹੀਂ ਜਾ ਸਕਣਗੇ।

ਪ੍ਰਧਾਨ ਜੱਜ ਆਸਿਫ ਸਈਦ ਖੋਸਾ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਇਸ ਤੋਂ ਪਹਿਲਾਂ ਨਵਾਜ਼ ਨੇ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਵਿਰੁੱਧ 6 ਮਾਰਚ ਨੂੰ ਅਪੀਲ ਦਾਇਰ ਕੀਤੀ ਸੀ। ਉਦੋਂ ਹਾਈ ਕੋਰਟ ਨੇ ਮੈਡੀਕਲ ਆਧਾਰ ‘ਤੇ ਉਨ੍ਹਾਂ ਦੀ ਜ਼ਮਾਨਤ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਸੀ।

ਪਾਕਿਸਤਾਨ ਸੁਪਰੀਮ ਕੋਰਟ ਨੇ ਨਵਾਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲੇ ਨੂੰ 26 ਮਾਰਚ ਤੱਕ ਮੁਲਤਵੀ ਕਰ ਦਿੱਤਾ ਸੀ। ਨਵਾਜ਼ ਦੇ ਵਕੀਲ ਖਵਾਜ਼ਾ ਹੈਰਿਸ ਨੇ ਇਸ ਮਾਮਲੇ ਦੀ ਬਹਿਸ ਦੌਰਾਨ ਕਿਹਾ ਸੀ ਕਿ ਨਵਾਜ਼ ਤਿੰਨ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ 17 ਵੱਖ-ਵੱਖ ਬੀਮਾਰੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਬੈਂਚ ਨੇ ਰਾਸ਼ਟਰੀ ਜਵਾਬਦੇਹੀ ਬਿਊਰੋ ਨੂੰ ਨੋਟਿਸ ਜਾਰੀ ਕਰਦਿਆਂ ਸੁਣਵਾਈ ਦੀ ਤਰੀਕ ਮਤਲਬ 26 ਮਾਰਚ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਸੀ।

Share this Article
Leave a comment