ਸੋਨੂੰ ਸੂਦ ਨੇ ਖੁਦ ਕਿਸੇ ਵੀ ਪਾਰਟੀ ਲਈ ਚੋਣ ਲੜਨ ਤੋਂ ਕੀਤਾ ਇਨਕਾਰ,ਡੇਂਗੂ ਪੀੜਤਾਂ ਨੂੰ ਦੇਣਗੇ 5-5 ਹਜ਼ਾਰ ਦੀ ਮਾਲੀ ਸਹਾਇਤਾ

TeamGlobalPunjab
1 Min Read

ਮੋਗਾ : ਮੋਗਾ ਵਿਖੇ ਅਦਾਕਾਰ ਸੋਨੂੰ ਸੂਦ ਦੀ ਪ੍ਰੈੱਸ ਕਾਨਫੰਰਸ ਸ਼ੁਰੂ ਹੋ ਗਈ ਹੈ।  ਸੋਨੂੰ ਸੂਦ ਨੇ ਖੁਦ ਕਿਸੇ ਵੀ ਪਾਰਟੀ ਲਈ ਚੋਣ ਲੜਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਆਪਣੀ ਭੈਣ ਮਾਲਵਿਕਾ ਸੂਦ ਨੂੰ ਇਸ ਖੇਤਰ ‘ਚ ਉਤਾਰਨ ਦਾ ਸੰਕੇਤ ਦਿੰਦਿਆਂ ਲੋਕ ਸੇਵਾ ‘ਚ ਹੋਰ ਗਤੀਵਿਧੀਆਂ ਨੂੰ ਤੇਜ ਕਰਨ ਲਈ ਕਿਹਾ ਹੈ।

ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਡੇਂਗੂ ਦਾ ਕਹਿਰ ਵੱਧ ਰਿਹਾ ਹੈ, ਜਿਸ ਦਾ ਇਲਾਜ ਬਹੁਤ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਕੋਲ ਡੇਂਗੂ ਦਾ ਇਲਾਜ ਕਰਵਾਉਣ ਲਈ ਪੈਸਾ ਨਹੀਂ, ਉਹ ਉਨ੍ਹਾਂ ਨੂੰ 5-5 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ।

ਇਸ ਤੋਂ ਅੱਗੇ ਸੋਨੂੰ ਸੂਦ ਨੇ ਕਿਹਾ ਕਿ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਡੈਲਸਿਸ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ । ਇਸ ਸਮੱਸਿਆ ਤੋਂ ਪੀੜਤ ਲੋਕਾ ਦਾ ਇਲਾਜ ਉਹ ਮੁਫ਼ਤ ਕਰਵਾਉਣਗੇ ।

Share This Article
Leave a Comment