ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਅਭਿਨੇਤਾ ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸ਼ਾਨਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਜਾਇਜ਼ ਮੰਗਾਂ ਚੁੱਕਣ ਲਈ ਕਿਸਾਨਾਂ ਦਾ ਧੰਨਵਾਦ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਸ਼ੀ-ਖੁਸ਼ੀ ਕਿਸਾਨ ਆਪਣੇ ਪਰਿਵਾਰਾਂ ਵਿਚ ਵਾਪਸ ਪਰਤਣਗੇ।