ਸੋਸ਼ਲ ਮੀਡੀਆ ‘ਤੇ ਜਨਰਲ ਰਾਵਤ ਬਾਰੇ ਅਪਮਾਨਜਨਕ ਟਿੱਪਣੀ ਪੋਸਟ ਕਰਨ ਵਾਲਾ ਵਿਅਕਤੀ ਗ੍ਰਿਫਤਾਰ

TeamGlobalPunjab
2 Min Read

ਮੱਧ ਪ੍ਰਦੇਸ਼ : ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਮਰਹੂਮ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਬਾਰੇ ਫੇਸਬੁੱਕ ਪੋਸਟ ‘ਤੇ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਫ਼ਿਰੋਜ਼ ਦੀਵਾਨ ਨੇ ਜਨਰਲ ਰਾਵਤ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ, ਜਿਸ ਨਾਲ “ਲੋਕਾਂ ਅਤੇ ਹਥਿਆਰਬੰਦ ਬਲਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ”।

ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ 8 ਦਸੰਬਰ ਨੂੰ ਤਾਮਿਲਨਾਡੂ ਵਿੱਚ ਕੂਨੂਰ ਨੇੜੇ ਇੱਕ ਹੈਲੀਕਾਪਟਰ ਹਾਦਸੇ ਵਿੱਚ 11 ਹੋਰਾਂ ਸਮੇਤ ਮਾਰੇ ਗਏ ਸਨ।

ਐੱਸਪੀ ਵਿਵੇਕ ਸਿੰਘ ਨੇ ਦੱਸਿਆ,‘ਸੋਸ਼ਲ ਮੀਡੀਆ ’ਤੇ ਵੀਰਵਾਰ ਨੂੰ ਇੱਕ ਟਿੱਪਣੀ ਕੀਤੀ ਗਈ ਸੀ ਤੇ ਸਾਨੂੰ ਇਸ ਸਬੰਧੀ ਇੱਕ ਸ਼ਿਕਾਇਤ ਮਿਲੀ ਸੀ, ਜਿਸ ਮਗਰੋਂ ਉਸ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਨ ਮਗਰੋਂ ਸ਼ੁੱਕਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।’ ਪੰਧਾਨਾ ਪੁਲੀਸ ਸਟੇਸ਼ਨ ਦੇ ਮੁਖੀ ਆਰ ਐੱਸ ਮਾਲਵੀਆ ਨੇ ਕਿਹਾ ਕਿ ਸ਼ਿਕਾਇਤਕਰਤਾਵਾਂ ਨੇ ਆਪਣੇ ਦੋਸ਼ ਦੇ ਪੱਖ ’ਚ ਇੱਕ ਵੀਡੀਓ ਸੀਡੀ ਵੀ ਬਣਾਈ ਜਿਸ ਮਗਰੋਂ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੀ ਪਛਾਣ ਦੁਰਗੇਸ਼ ਵਾਸਕੇਲੇ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 297, 153 ਏ, 153ਬੀ ਤੇ ਹੋਰ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਗਿਆ ਹੈ।
Share This Article
Leave a Comment