ਜੰਮੂ-ਕਸ਼ਮੀਰ ਦੇ ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ,ਸਕੂਲ ’ਚ ਦਾਖ਼ਲ ਹੋ ਕੇ ਦੋ ਅਧਿਆਪਕਾਂ ਦੀ ਕੀਤੀ ਸੀ ਹੱਤਿਆ

TeamGlobalPunjab
1 Min Read

ਜੰਮੂ : ਸ੍ਰੀਨਗਰ ਦੇ ਰਾਮਬਾਗ ਇਲਾਕੇ ਵਿਚ  ਦੁਪਹਿਰ ਬਾਅਦ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਠਭੇੜ ਸ਼ੁਰੂ ਹੋ ਗਈ। ਇਸ ਮੁਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ। ਮੁਠਭੇੜ ਹਾਲਾਂਕਿ ਬੰਦ ਹੋ ਗਈ ਹੈ, ਪਰ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਅਜੇ ਵੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਅੱਤਵਾਦੀਆਂ ਵੱਲੋਂ ਪਹਿਲਾਂ ਗੋਲੀ ਮਾਰ ਕੇ ਮਾਰਿਆ ਗਿਆ ਇੱਕ ਅੱਤਵਾਦੀ ਸ਼੍ਰੀਨਗਰ ਵਿੱਚ ਦੋ ਅਧਿਆਪਕਾਂ ਅਤੇ ਹੋਰ ਨਾਗਰਿਕਾਂ ਦੀ ਭਿਆਨਕ ਹੱਤਿਆ ਲਈ ਜ਼ਿੰਮੇਵਾਰ ਸੀ। ਇਸ ਤੋਂ ਪਹਿਲਾਂ ਦਿਨ ‘ਚ ਸੁਰੱਖਿਆ ਕਰਮਚਾਰੀਆਂ ਨੇ ਸ਼੍ਰੀਨਗਰ ਦੇ ਰਾਮਬਾਗ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਸ੍ਰੀਨਗਰ ਦੇ ਆਈਜੀ ਵਿਜੇ ਕੁਮਾਰ ਨੇ ਤਿੰਨ ਅੱਤਵਾਦੀ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਮਾਰੇ ਗਏ ਅੱਤਵਾਦੀਆਂ ਵਿਚ ਮੇਹਰਾਨ ਵੀ ਸ਼ਾਮਲ ਹੈ ਜਿਸ ਨੇ ਬੀਤੇ ਮਹੀਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਸਕੂਲ ਵਿਚ ਦਾਖ਼ਲ ਹੋ ਕੇ ਸਿੱਖ ਭਾਈਚਾਰੇ ਦੀ ਪ੍ਰਿੰਸੀਪਲ ਸੁਪਿੰਦਰ ਕੌਰ ਤੇ ਅਧਿਆਪਕ ਦੀਪਕ ਚੰਦ ਦੀ ਚੁਣ ਕੇ ਹੱਤਿਆ ਕੀਤੀ ਸੀ।

Share this Article
Leave a comment