ਸ੍ਰੀ ਨਨਕਾਣਾ ਸਾਹਿਬ ਪਥਰਾਅ ਮਾਮਲੇ ‘ਤੇ ਕੇਜਰੀਵਾਲ ਨੇ ਕੀਤੀ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ

TeamGlobalPunjab
1 Min Read

ਨਵੀਂ ਦਿੱਲੀ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਕੁੱਝ ਮੁਸਲਮਾਨਾਂ ਵੱਲੋਂ ਹੋਏ ਪਥਰਾਅ ਮਾਮਲੇ ਦੀ ਜਿੱਥੇ ਆਮ ਜਨ ਮਾਨਸ ਵੱਲੋਂ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ ਜਾ ਰਹੀ ਹੈ। ਉੱਥੇ ਹੀ ਸਿਆਸਤਦਾਨ ਵੀ ਆਪੋ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਸ ਗੰਭੀਰ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮਾਮਲਾ ਬੜਾ ਹੀ ਗੰਭੀਰ ਮਾਮਲਾ ਹੈ।

- Advertisement -

ਅਰਵਿੰਦ ਕੇਜ਼ਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਇਆ ਹਮਲਾ ਇੱਕ ਬੇਹੱਦ ਸ਼ਰਮਨਾਕ ਘਟਨਾ ਹੈ। ਉਨ੍ਹਾਂ ਲਿਖਿਆ ਕਿ ਇਸ ਗੁਰਦੁਆਰਾ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ। ਕੇਜ਼ਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਤਰ੍ਹਾਂ ਸਿੱਖ ਭਾਈਚਾਰੇ ‘ਤੇ ਹੋ ਰਹੇ ਜ਼ੁਰਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਇਸ ਖਿਲਾਫ ਸਖਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਸਖਤ ਸਜ਼ਾ ਦੇਣੀ ਚਾਹੀਦੀ ਹੈ।

Share this Article
Leave a comment