ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਸਰਗਰਮ ਕਰਨ ਲਈ ਅਸ਼ਵਨੀ ਸ਼ਰਮਾ ਦਾ ਤੂਫਾਨੀ ਦੌਰਾ ਸ਼ੁਰੂ

TeamGlobalPunjab
4 Min Read

ਪਠਾਨਕੋਟ:  ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੀ ਚੋਣ ਮੈਦਾਨ ਵਿੱਚ ਨਿੱਤਰ ਚੁੱਕੀ ਹੈ। ਇਸ ਸਬੰਧੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ, ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਅਤੇ ਵਰਕਰਾਂ ਦੀ ਅਗਵਾਈ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਵਿੱਚ ਪਠਾਨਕੋਟ ਭਾਜਪਾ ਜਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪਠਾਨਕੋਟ, ਭੋਆ ਅਤੇ ਸੁਜਾਨਪੁਰ ਦੇ ਸੂਬੇ ਤੋਂ ਲੈ ਕੇ ਬੂਥ ਪੱਧਰ ਤੱਕ ਦੇ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸੂਬਾ ਜਨਰਲ ਸਕੱਤਰ ਤੇ ਮਾਝਾ ਜ਼ੋਨ ਇੰਚਾਰਜ ਜੀਵਨ ਗੁਪਤਾ ਤੇ ਰਾਜੇਸ਼ ਬਾਗਾ ਵੀ ਹਾਜ਼ਰ ਸਨ। ਇਨ੍ਹਾਂ ਮੀਟਿੰਗਾਂ ਵਿੱਚ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਵੱਸਦੇ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਅਧਿਕਾਰੀਆਂ, ਸਮੂਹ ਮੰਡਲ ਪ੍ਰਧਾਨਾਂ ਅਤੇ ਬੂਥ ਪੱਧਰ ਤੱਕ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ ਅਤੇ ਇਸ ਵਾਰ ਪਹਿਲੀ ਵਾਰ ਭਾਜਪਾ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਬਲਬੂਤੇ ‘ਤੇ ਚੋਣ ਲੜਨ ਜਾ ਰਹੀ ਹੈ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਇਸ ਨੂੰ ਲੈ ਕੇ ਜਨਤਾ ਵੀ ਇਸ ਵਾਰ ਪੰਜਾਬ ‘ਚ ਭਾਜਪਾ ਨੂੰ ਬਦਲ ਵਜੋਂ ਦੇਖ ਰਹੀ ਹੈ। ਭਾਜਪਾ ਵਰਕਰਾਂ ‘ਤੇ ਆਧਾਰਿਤ ਸਿਆਸੀ ਪਾਰਟੀ ਹੈ ਅਤੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਵਰਕਰਾਂ ਤੋਂ ਬਿਨਾਂ ਕਿਸੇ ਵੀ ਪਾਰਟੀ ਦੀ ਚੋਣ ਜਿੱਤ ਸੰਭਵ ਨਹੀਂ ਹੈ। ਭਾਵੇਂ ਵਿਰੋਧੀ ਧਿਰ ਭਾਜਪਾ ਨੂੰ ਰੋਕਣ ਲਈ ਹਰ ਨਾਕਾਮ ਕੋਸ਼ਿਸ਼ ਕਰ ਰਹੀ ਹੈ ਪਰ ਭਾਜਪਾ ਵਰਕਰ ਨਿਡਰ ਅਤੇ ਨਿਰਸਵਾਰਥ ਹਨ ਅਤੇ ਉਹ ਆਪ ਸੇਵਾ ਭਾਵਨਾ ਨਾਲ ਪਾਰਟੀ ਅਤੇ ਜਨਤਾ ਦੀ ਸੇਵਾ ਲਈ ਅੱਗੇ ਆਉਂਦਾ ਹੈ। ਸ਼ਰਮਾ ਨੇ ਚੋਣਾਂ ਸਬੰਧੀ ਅਤੇ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਵਿਰੋਧੀ ਪਾਰਟੀਆਂ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਬਣਾਉਣ ਲਈ ਲੁਭਾਉਣੇ ਵਾਅਦੇ ਕਰਕੇ ਜਨਤਾ ਨੂੰ ਲੁਭਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਜਦੋਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖੁਦ ਮੁੱਖ ਮੰਤਰੀ ਚੰਨੀ ਵੱਲੋਂ ਆਪਣੀ ਸਰਕਾਰ ਦੇ ਕੀਤੇ ਜਾ ਰਹੇ ਹਵਾਈ ਵਾਅਦਿਆਂ ਦਾ ਪਰਦਾਫਾਸ਼ ਕਰ ਰਹੇ ਹਨ ਅਤੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਵਾਅਦਿਆਂ ਨੂੰ ਲੋਕਾਂ ਸਾਹਮਣੇ ਝੂਠਾ ਸਾਬਤ ਕਰ ਰਹੇ ਹਨ। ਸਿੱਧੂ ਨੇ ਡਰੱਗ ਮਾਮਲੇ ਦੀ ਰਿਪੋਰਟ ਦਾ ਖੁਲਾਸਾ ਨਾ ਕਰਨ ‘ਤੇ ਆਪਣੀ ਹੀ ਸਰਕਾਰ ਖਿਲਾਫ ਭੁੱਖ ਹੜਤਾਲ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ। ਜਿਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਚੰਨੀ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਕਿਸੇ ਵੀ ਹਾਲਤ ਵਿੱਚ ਪੂਰੇ ਨਹੀਂ ਹੋਣਗੇ।

ਅਸ਼ਵਨੀ ਸ਼ਰਮਾ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਝੂਠੇ ਚੋਣ ਵਾਅਦਿਆਂ ਨੂੰ ਜਨਤਾ ਦੇ ਸਾਹਮਣੇ ਬੇਨਕਾਬ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ=ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ਅਤੇ ਦੇਸ਼ ਦੇ ਹਿੱਤਾਂ, ਸਮਾਜ ਦੇ ਹਿੱਤਾਂ ਅਤੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕਰਨ। ਇਸ ਮੌਕੇ ਵਿਧਾਇਕ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਦੇਵੀ ਆਦਿ ਹਾਜ਼ਰ ਸਨ।

- Advertisement -

Share this Article
Leave a comment