ਸੰਗਰੂਰ ਅਤੇ ਫਿਰੋਜ਼ਪੁਰ ਤੋਂ ਬਾਅਦ ਅੰਮ੍ਰਿਤਸਰ ਜੇਲ੍ਹ ਪ੍ਰਸਾਸ਼ਨ ਦਾ ਵੱਡਾ ਫੈਸਲਾ! 131 ਕੈਦੀ ਰਿਹਾਅ

TeamGlobalPunjab
2 Min Read

ਅੰਮ੍ਰਿਤਸਰ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਜੇਲ੍ਹ ਪ੍ਰਸਾਸ਼ਨ ਵਲੋਂ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਬੀਤੇ ਦਿਨੀ ਜਿਥੇ ਫਿਰੋਜ਼ਪੁਰ ਜੇਲ੍ਹ ਵਿਚੋਂ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ ਉਥੇ ਹੀ ਹੁਣ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚੋਂ ਵੀ 131 ਕੈਦੀਆਂ ਨੂੰ ਰਿਹਾਅ ਕੀਤੇ ਜਾਣ ਦੀਆ ਰਿਪੋਰਟਾਂ ਸਾਹਮਣੇ ਆਈਆਂ ਹਨ । ਸਥਾਨਕ ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾਂ ਦੇ ਹਵਾਲੇ ਨਾਲ ਆਈਆਂ ਖ਼ਬਰਾਂ ਮੁਤਾਬਿਕ ਇਨ੍ਹਾਂ ਕੈਦੀਆਂ ਨੂੰ 6 ਹਫਤਿਆਂ ਦੀ ਪੈਰੋਲ ਤੇ ਰਿਹਾਅ ਕੀਤਾ ਗਿਆ ਹੈ ਜਦੋ ਕਿ ਹਵਾਲਾਤੀਆਂ ਨੂੰ ਜ਼ਮਾਨਤ ਦਿਤੀ ਗਈ ਹੈ। ਪਤਾ ਇਹ ਵੀ ਲਗਿਆ ਹੈ ਕਿ ਇਨ੍ਹਾਂ ਕੈਦੀਆਂ ਨੂੰ ਘਰਾਂ ਤੱਕ ਛੱਡਣ ਜੇਲ ਪ੍ਰਸਾਸ਼ਨ ਵਲੋਂ ਬੱਸਾਂ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਸੰਗਰੂਰ ਦੀਆ ਜੇਲ੍ਹਾਂ ਵਿੱਚੋ ਵੀ 76 ਕੈਦੀ ਰਿਹਾਅ ਕੀਤੇ ਜਾ ਰਹੇ ਹਨ । ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸਹਿਤ ਚੇਅਰਮੈਨ ਆਰ ਕੇ ਜੈਨ ਦੇ ਦਿਸ਼ਾ ਨਿਰਦੇਸ਼ਾਂ ਤੇ ਲਿਆ ਗਿਆ ਹੈ। ਸੰਗਰੂਰ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੀਤਿਕਾ ਵਰਮਾ ਨੇ ਦਸਿਆ ਕਿ ਹਾਈ ਕੋਰਟ ਦੇ ਹੁਕਮਾਂ ਤਹਿਤ ਹਰ ਦਿਨ ਅਦਾਲਤ ਲਗਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਦੌਰਾਨ ਕੈਦੀਆਂ ਦੀ ਕਨੂੰਨੀ ਪ੍ਰਕਿਰਿਆ ਪੂਰੀ ਕਰਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ ।ਇਸ ਦੌਰਾਨ ਵੀਡੀਓ ਕਨਫ੍ਰਾਂਸਿੰਗ ਦਾ ਸਹਾਰਾ ਲੈ ਕੇ ਉਨ੍ਹਾਂ ਦੇ ਮਸਲਿਆਂ ਨੂੰ ਨੇਪਰੇ ਚਾੜਿਆ ਜਾਵੇਗਾ। ਇਸ ਦੌਰਾਨ 7 ਸਾਲ ਦੇ ਸਜਾ ਜਾ ਹੋਰ ਮਾਮਲਿਆਂ ਚ ਸਜਾ ਕਟ ਰਹੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫਿਰੋਜ਼ਪੁਰ ਜੇਲ੍ਹ ਵਿਚੋਂ 6 ਹਫਤਿਆਂ ਦੀ ਪੈਰੋਲ ’ਤੇ 64 ਕੈਦੀਆਂ ਨੂੰ ਰਿਹਾ ਕੀਤਾ ਹੈ।

Share this Article
Leave a comment