ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ,ਸਿੱਖ ਫਾਰ ਜਸਟਿਸ ਸੰਗਠਨ ਨੇ ਦਿੱਤੀ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ

TeamGlobalPunjab
1 Min Read

ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਇਜਲਾਸ ਲਈ ਰਾਜਧਾਨੀ ਦਿੱਲੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ  ਸਿੱਖ ਫਾਰ ਜਸਟਿਸ ਸੰਗਠਨ ਵੱਲੋਂ ਧਮਕੀ ਦਿਤੀ ਗਈ ਹੈ ਜਿਸ ਤੋਂ ਬਾਅਦ ਦਿੱਲੀ ਪੁਲਿਸ ਦੇ ਨਾਲ-ਨਾਲ ਹੋਰ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ।  ਦਰਅਸਲ, ਸਿੱਖਸ ਫਾਰ ਜਸਟਿਸ ਨੇ ਇੱਕ ਆਨਲਾਈਨ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਕਿਸਾਨਾਂ ਨੂੰ ਸੰਸਦ ਦਾ ਘਿਰਾਓ ਕਰਨ ਅਤੇ ‘ਖਾਲਿਸਤਾਨੀ’ ਝੰਡਾ ਲਹਿਰਾਉਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ।

- Advertisement -

ਅਜ ਤੋਂ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਰਹੇ ਹਨ। ਦਿੱਲੀ-ਐੱਨਸੀਆਰ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ 29 ਮਾਰਚ ਨੂੰ ਸੰਸਦ ਤਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ।  ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਆਪਣੇ ਵੱਲੋਂ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ ਤਾਂ ਜੋ ਸੰਸਦ ਦੇ ਸੈਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Share this Article
Leave a comment