ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

TeamGlobalPunjab
4 Min Read

ਚੰਡੀਗੜ੍ਹ: ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਪ੍ਰਨੀਤ ਕੌਰ ਨੇ  ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਜਿਸ ਤੋਂ ਨਵੇਂ ਸਿਆਸੀ ਚਰਚੇ ਛਿੜ ਗਏ ਹਨ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ  ਸੰਸਦ ਮੈਂਬਰ ਪ੍ਰਨੀਤ ਕੌਰ ਦੀ ਮੁੱਖ ਮੰਤਰੀ ਚੰਨੀ ਨਾਲ  ਇਹ ਪਹਿਲੀ ਮੁਲਾਕਾਤ ਹੈ।

ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਮਗਰੋਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਅਹੁਦੇ ਤੋਂ ਤਬਦੀਲ ਕਰਨ ਦੀ ਮੁਹਿੰਮ ਚੱਲੀ ਹੋਈ ਹੈਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਵਿੱਚ ਕੁਝ ਦਿਨ ਪਹਿਲਾਂ ਕੌਂਸਲਰਾਂ ਦੀ ਨਬਜ਼ ਟੋਹੀ ਸੀਪੰਜਾਬ ਸਰਕਾਰ ਵੱਲੋਂ ਮੇਅਰ ਸੰਜੀਵ ਬਿੱਟੂ ਨੂੰ ਲਾਂਭੇ ਕੀਤੇ ਜਾਣ ਲਈ ਸਿਆਸੀ ਯਤਨ ਤੇਜ਼ ਕੀਤੇ ਗਏ ਸਨ

ਨਗਰ ਨਿਗਮ ਪਟਿਆਲਾ ਦੇ ਕੁੱਲ 60 ਕੌਂਸਲਰ ਹਨ ਜਿਨ੍ਹਾਂ ’ਚੋਂ 32 ਕੌਂਸਲਰ ਕੈਪਟਨ ਅਮਰਿੰਦਰ ਸਿੰਘ ਦੀ ਵਿਧਾਨ ਸਭਾ ਸੀਟ ਪਟਿਆਲਾ ’ਚੋਂ ਆਉਂਦੇ ਹਨ ਜਦੋਂਕਿ 26 ਕੌਂਸਲਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਹਲਕੇ ਨਾਲ ਸਬੰਧ ਰੱਖਦੇ ਹਨ ਅਤੇ ਦੋ ਕੌਂਸਲਰ ਸਨੌਰ ਹਲਕੇ ’ਚੋਂ ਹਨ ਮੇਅਰ ਸੰਜੀਵ ਬਿੱਟੂ ਦੇ ਮਾਮਲੇ ਨੂੰ ਲੈ ਕੇ ਐੱਮਪੀ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸਿਆਸੀ ਕਿਆਸੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਤੋਂ ਪ੍ਰਨੀਤ ਕੌਰ ਫਿਲਹਾਲ ਦੂਰੀ ਬਣਾ ਕੇ ਰੱਖ ਸਕਦੇ ਹਨ

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੇ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ  ਪਟਿਆਲਾ ਦੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਉਹ ਮੁੱਖ ਮੰਤਰੀ ਨੂੰ ਐੱਮਪੀ ਪ੍ਰਨੀਤ ਕੌਰ ਨਾਲ ਮਿਲੇ ਹਨ ਜਿਨ੍ਹਾਂ ਵਿੱਚ ਡੇਅਰੀਆਂ ਆਦਿ ਦਾ ਮੁੱਖ ਮੁੱਦਾ ਸੀ ਉਨ੍ਹਾਂ ਕਿਹਾ ਕਿ ਇਸ ਮੌਕੇ ਕੋਈ ਸਿਆਸੀ ਚਰਚਾ ਨਹੀਂ ਹੋਈ ਅਤੇ ਨਾ ਹੀ ਮੇਅਰ ਦੇ ਅਹੁਦੇ ਬਾਰੇ ਕੋਈ ਗੱਲ ਚੱਲੀ ਹੈ। ਪ੍ਰਨੀਤ ਨੇ ਚੰਨੀ ਨੂੰ ਦੱਸਿਆ ਕਿ ਇਸ ਪ੍ਰਾਜੈਕਟ ’ਚ ਕੁਝ ਲੋਕ ਸਿਆਸੀ ਰੋਟੀਆਂ ਸੇਕਣ ਲਈ ਅੜਿੱਕੇ ਡਾਹ ਰਹੇ ਹਨ। ਮੁੱਖ ਮੰਤਰੀ ਨੇ ਪਰਨੀਤ ਕੌਰ ਨੂੰ ਇਸ ਪ੍ਰਾਜੈਕਟ ਨੂੰ ਲੈ ਕੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੌਰਾਨ ਮੇਅਰ ਸੰਜੀਵ ਸ਼ਰਮਾ ਬਿੱਟੂ, ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ, ਪਟਿਆਲਾ ਸਹਿਰੀ ਕਾਂਗਰਸ ਦੇ ਪ੍ਰਧਾਨ ਕੇਕੇ ਮਲਹੋਤਰਾ ਅਤੇ 22 ਕੌਂਸਲਰ ਵੀ ਉਨ੍ਹਾਂ ਦੇ ਨਾਲ ਸਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਅਦ  ਐੱਮਪੀ ਪ੍ਰਨੀਤ ਕੌਰ ਦੀ ਮੁੱਖ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੇ ਕਈ ਸਿਆਸੀ ਮਾਅਨੇ ਕੱਢੇ ਜਾ ਰਹੇ ਹਨ।

ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਪਟਿਆਲਾ ’ਚ ਡੇਅਰੀਆਂ ਨੂੰ ਸ਼ਹਿਰ ਤੋਂ ਬਾਹਰ ਲਿਜਾਣ ਦਾ ਪ੍ਰਾਜੈਕਟ ਸਾਲ 2005 ’ਚ ਤਿਆਰ ਕੀਤਾ ਸੀ। ਉਸ ਤੋਂ ਬਾਅਦ ਜਦੋਂ ਰਾਜ ’ਚ ਅਕਾਲੀ-ਭਾਜਪਾ ਸਰਕਾਰ ਆਈ ਤਾਂ ਪ੍ਰਾਜੈਕਟ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਗਿਆ। ਉੱਥੇ, 2017 ’ਚ ਕੈਪਟਨ ਸਰਕਾਰ ਬਣਨ ’ਤੇ ਪ੍ਰਾਜੈਕਟ ’ਤੇ ਕਾਫ਼ੀ ਤੇਜ਼ੀ ਨਾਲ ਕੰਮ ਕੀਤਾ ਗਿਆ ਅਤੇ 141 ਡੇਅਰੀਆਂ ਨੂੰ ਪਿੰਡ ਅਬਲੋਵਾਲ ਕੋਲ 21 ਏਕੜ ਜ਼ਮੀਨ ’ਤੇ ਸ਼ਿਫ਼ਟ ਕੀਤਾ ਜਾਣਾ ਸੀ। ਪ੍ਰਾਜੈਕਟ ’ਤੇ ਹੁਣ ਤਕ ਕਰੀਬ 15 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਹੁਣ ਕੁਝ ਡੇਅਰੀ ਸੰਚਾਲਕ ਜਾਣ-ਬੁੱਝ ਕੇ ਇਸ ਪ੍ਰਾਜੈਕਟ ’ਚ ਅੜਿੱਕਾ ਡਾਹੁੰਦੇ ਹੋਏ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਇੱਥੇ ਬਣਦੀਆਂ ਸਾਰੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ।ਉਨ੍ਹਾਂ ਦੱਸਿਆ ਕਿ ਡੇਅਰੀ ਸੰਚਾਲਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦੋ ਵਾਰ ਅਰਜ਼ੀ ਵੀ ਦਾਇਰ ਕਰ ਚੁੱਕੇ ਹਨ। ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਵੱਲੋਂ ਇਸ ਪ੍ਰਾਜੈਕਟ ਲਈ ਕੀਤੇ ਇੰਤਜ਼ਾਮਾਂ ’ਤੇ ਸੰਤੋਸ਼ ਪ੍ਰਗਟਾਇਆ। ਇਸ ਵਿਸ਼ੇ ’ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।

Share This Article
Leave a Comment