ਅਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿਥੇ ਇੱਕ ਸ਼ਰਾਰਤੀ ਅਨਸਰ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਸ਼ਾਮ ਨੂੰ ਜਦੋਂ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ, ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ। ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਸ਼ਰਧਾਲੂਆਂ ਨੇ ਉਸ ਨੂੰ ਕੁੱਟਿਆ ਅਤੇ ਉਸ ਦੀ ਮੌਤ ਹੋ ਗਈ।