ਕੈਨੇਡਾ: ਕੈਨੇਡਾ ’ਚ ਪਹਿਲੀਆਂ ਚੋਣਾਂ ਦਾ ਮਤਦਾਨ ਹੋਣ ਤੋਂ ਬਾਅਦ ਸ਼ੁਰੂਆਤੀ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਜਿਸ ਨਾਲ ਪਤਾ ਚੱਲਦਾ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਭਾਰੀ ਵੱਡੇ ਫਰਕ ਨਾਲ ਜਿੱਤ ਰਹੀ ਹੈ। ਟਰੂਡੋ ਦਾ ਦੁਬਾਰਾ ਪ੍ਰਧਾਨ ਮੰਤਰੀ ਬਣਨਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ।
ਹਰਜੀਤ ਸਿੰਘ ਸੱਜਣ ਨੇ ਲਗਾਤਾਰ ਤੀਜੀ ਵਾਰ ਜਿੱਤ ਦਰਜ ਕੀਤੀ ਹੈ। ਹਰਜੀਤ ਸਿੰਘ ਸੱਜਣ ਟਰੂਡੋ ਸਰਕਾਰ ਦੌਰਾਨ ਰੱਖਿਆ ਮੰਤਰੀ ਦੇ ਤੌਰ ਤੇ ਸੇਵਾ ਨਿਭਾ ਰਹੇ ਸੀ। ਹਰਜੀਤ ਸੱਜਣ ਇਸ ਅਹੁਦੇ ’ਤੇ ਪਹੁੰਚਣ ਵਾਲੇ ਪਹਿਲੇ ਭਾਰਤੀ-ਪੰਜਾਬੀ ਵੀ ਹਨ।