ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਅਕਾਲੀ ਵਿਧਾਇਕਾਂ ਵੱਲੋਂ ਕੀਤੇ ਗਏ ਘਿਰਾਓ ਦਾ ਮਸਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ । ਇਸ ਮਸਲੇ ਤੇ ਬੀਤੇ ਦਿਨੀਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਸਮੇਤ ਨੌਂ ਹੋਰ ਵਿਧਾਇਕਾਂ ਤੇ ਪਰਚੇ ਦਰਜ ਕੀਤੇ ਜਾ ਚੁਕੇ ਹਨ। ਜਿਸ ਤੋਂ ਬਾਅਦ ਸਿਆਸੀ ਸਮੀਕਰਨ ਲਗਾਤਾਰ ਤੇਜ਼ੀ ਨਾਲ ਬਦਲਦੇ ਜਾ ਰਹੇ ਹਨ । ਇਸ ਮਸਲੇ ਵਿਚ ਵਿਧਾਇਕਾਂ ਵਿੱਚ ਸ਼ਰਨਜੀਤ ਸਿੰਘ, ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ ਬਰਕੰਦੀ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਐੱਨ.ਕੇ. ਸ਼ਰਮਾ ਅਤੇ ਅਣਪਛਾਤੇ ਵਿਅਕਤੀਆਂ ਦੇ ਨਾਮ ਸ਼ਾਮਲ ਹਨ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਉਸ ਸਮੇਂ ਵਿਧਾਇਕਾਂ ਵੱਲੋਂ ਉਨ੍ਹਾਂ ਤੇ ਹਮਲਾ ਕੀਤਾ ਗਿਆ ਦੱਸਦੇ ਕਿ ਇਸ ਤੋਂ ਬਾਅਦ ਅਕਾਲੀ ਵਿਧਾਇਕਾਂ ਵੱਲੋਂ ਵੀ ਲਗਾਤਾਰ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ
ਇਸ ਮਸਲੇ ਤੇ ਬੀਤੇ ਦਿਨੀਂ ਜਿੱਥੇ ਦਲਜੀਤ ਚੀਮਾ ਪ੍ਰਤੀਕਿਰਿਆ ਦੇ ਚੁੱਕੇ ਹਨ ਤਾਂ ਉੱਥੇ ਜਾ ਚ ਸੀਨੀਅਰ ਅਕਾਲੀ ਆਗੂ ਕਮਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਤੇ ਪਰਚਾ ਦਰਜ ਕੀਤਾ ਗਿਆ ਅਤੇ ਕਿਸਾਨੀ ਸੰਘਰਸ਼ ਦੇ ਚਲਦਿਆਂ ਜੇ ਉਨ੍ਹਾਂ ਤੇ ਹਜ਼ਾਰਾਂ ਲੱਖਾਂ ਪਰਚੇ ਹੋ ਜਾਣ ਤਾਂ ਉਨ੍ਹਾਂ ਨੂੰ ਖ਼ੁਸ਼ੀ ਹੋਵੇਗੀ । ਬਰਕੰਦੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦਾ ਵਿਰੋਧ ਕਰਨ ਵਾਲਿਆਂ ਦਾ ਲਗਾਤਾਰ ਵਿਰੋਧ ਕੀਤਾ ਜਾਵੇਗਾ ।