ਹਾੜ ਮਹੀਨੇ ਦੀ ਸੰਗਰਾਂਦ – ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥

TeamGlobalPunjab
4 Min Read

ਹਾੜ ਮਹੀਨੇ ਲਈ ਗੁਰੂ ਅਰਜਨ ਦੇਵ ਜੀ ਰਾਗ ਮਾਝ ਵਿੱਚ ਇਸ ਤਰ੍ਹਾਂ ਸਾਨੂੰ ਉਪਦੇਸ਼ ਕਰ ਰਹੇ ਹਨ:

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ॥

ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ॥

ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ॥

ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ॥

- Advertisement -

ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ॥

ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ॥

ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ॥

ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ॥

ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ॥੫॥

- Advertisement -

ਸ਼ਬਦ ਦੀ ਵਿਆਖਿਆ

ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ, ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜਿਹੜੇ ਜਗਤ-ਦੇ-ਸਹਾਰੇ ਪਰਮਾਤਮਾ ਦਾ ਆਸਰਾ ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।

ਪ੍ਰਭੂ ਤੋਂ ਬਿਨਾਂ ਕਿਸੇ ਹੋਰ ਦੇ ਆਸਰੇ ਰਹਿਣ ਨਾਲ ਖ਼ੁਆਰ ਹੀ ਹੋਈਦਾ ਹੈ, ਜੋ ਭੀ ਕੋਈ ਹੋਰ ਸਹਾਰਾ ਤਕਦਾ ਹੈ ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ। ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ ਮਨੁੱਖ ਜੇਹਾ ਬੀਜ ਬੀਜਦਾ ਹੈ, ਕੀਤੇ ਕਰਮਾਂ ਅਨੁਸਾਰ ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ।

ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ, ਆਦਰ-ਮਾਣ ਪਾਂਦੇ ਹਨ। ਹੇ ਪ੍ਰਭੂ ! ਤੇਰੇ ਅੱਗੇ ਬੇਨਤੀ ਹੈ– ਆਪਣੀ ਮਿਹਰ ਕਰ, ਮੇਰੇ ਮਨ ਵਿਚ ਤੇਰੇ ਦਰਸਨ ਦੀ ਤਾਂਘ ਬਣੀ ਰਹੇ, ਕਿਉਂਕਿ ਹੇ ਪ੍ਰਭੂ! ਤੇਰੇ ਤੋਂ ਬਿਨਾਂ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ ਤਪਦਾ ਹਾੜ ਭੀ ਸੁਹਾਵਣਾ ਜਾਪਦਾ ਹੈ, ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ।

                     

Meaning in English

The month of Haar seems to be hot for the creature (those people keep on heating like the month of Haar) in whose Hirda the Lord-husband does not reside, who have left God (the support) of the world. Maintain expectations.

Without the Lord one is supported by another, (whoever seeks any other support) a noose is tied around his neck (his life is always spent in fear). (The law of nature is such that) the seed sown by a human being, (according to the deeds done) whatever inscription is written on his forehead, he gets the same fruit. The whole life of (the woman who forgets the worldly life) is spent in regrets, she leaves the world with a broken heart.

People who find a Guru are blessed (honored) in the presence of God.

O Lord! (Before Thee) is Nanak’s supplication – have mercy, (in my mind) the longing for Thy vision remains, (because) O Lord! Without Thee I have no other support.

The human being, in whose mind the abode of the Lord’s feet remains, finds (even) the bone (pleasant) pleasant (even the sorrows of the world cannot make him miserable) .

 

Share this Article
Leave a comment